Chandigarh Cop Shoots Himself : ਚੰਡੀਗੜ੍ਹ ਪੁਲਿਸ ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ ; ਜ਼ਿਲ੍ਹਾ ਅਦਾਲਤ ’ਚ ਸੀ ਤੈਨਾਤ
Chandigarh Cop Shoots Himself : ਚੰਡੀਗੜ੍ਹ ਵਿੱਚ ਇੱਕ ਪੁਲਿਸ ਕਾਂਸਟੇਬਲ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ। ਇਹ ਘਟਨਾ ਵੀਰਵਾਰ ਰਾਤ ਨੂੰ ਵਾਪਰੀ। ਮ੍ਰਿਤਕ ਯੂਟੀ ਪੁਲਿਸ ਵਿਭਾਗ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਮ੍ਰਿਤਕ ਦੀ ਪਛਾਣ ਕਾਂਸਟੇਬਲ ਕੈਲਾਸ਼ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਕੈਲਾਸ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਤਾਇਨਾਤ ਸੀ।
ਮਿਲੀ ਜਾਣਕਾਰੀ ਮੁਤਾਬਿਕ ਕੈਲਾਸ਼ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਚੰਡੀਗੜ੍ਹ ’ਚ ਰਹਿ ਰਿਹਾ ਸੀ। ਵੀਰਵਾਰ ਰਾਤ 10:30 ਵਜੇ ਉਸਨੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਗੋਲੀ ਉਸਦੇ ਸਿਰ ਵਿੱਚੋਂ ਲੰਘ ਗਈ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਨਾ ਤਾਂ ਕੋਈ ਸੁਸਾਈਡ ਨੋਟ ਮਿਲਿਆ ਹੈ ਅਤੇ ਨਾ ਹੀ ਕੋਈ ਪਰਿਵਾਰਕ ਜਾਂ ਮਾਨਸਿਕ ਤਣਾਅ ਦੀ ਪੁਸ਼ਟੀ ਹੋਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Sukhdev Singh Dhindsa Funeral Procession : ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ
- PTC NEWS