UT Furniture Market Demolished Update : ਫਰਨੀਚਰ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੂੰ ਰਾਹਤ, ਚੰਡੀਗੜ੍ਹ ਪ੍ਰਸ਼ਾਸਨ ਲੈ ਸਕਦਾ ਇਹ ਫੈਸਲਾ
UT Demolishes Furniture Market Update : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਸਭ ਤੋਂ ਵੱਡੇ ਫਰਨੀਚਰ ਬਾਜ਼ਾਰ ਵਿੱਚ ਐਤਵਾਰ ਸਵੇਰੇ ਇੱਕ ਵੱਡੀ ਕਾਰਵਾਈ ਕੀਤੀ ਗਈ। ਫਰਨੀਚਰ ਬਾਜ਼ਾਰ ਵਿੱਚ ਦੁਕਾਨਾਂ ਨੂੰ ਬੁਲਡੋਜ਼ਰ ਦੀ ਵਰਤੋਂ ਕਰਕੇ ਢਾਹ ਦਿੱਤਾ ਗਿਆ। ਪਰ ਹੁਣ ਕੁਝ ਦੁਕਾਨਦਾਰਾਂ ਨੂੰ ਰਾਹਤ ਮਿਲੀ ਹੈ।
ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਦੀ ਕਾਰਵਾਈ ਮਗਰੋਂ 116 ਦੁਕਾਨਦਾਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਸੀ। ਜਿਸ ਮਗਰੋਂ ਦੁਕਾਨਾਂ ਨੂੰ ਹੁਣ ਰਾਹਤ ਮਿਲੀ ਹੈ। ਕੁਝ ਦੁਕਾਨਦਾਰਾਂ ਨੂੰ ਦੂਜੀ ਥਾਂ ਪਲਾਟ ਦੇਣ ਲਈ ਚੰਡੀਗੜ੍ਹ ਪ੍ਰਸ਼ਾਸਨ ਰਾਜ਼ੀ ਹੋ ਗਿਆ ਹੈ। ਇਸ ਸਬੰਧੀ ਇੱਕ ਮਹੀਨੇ ਦੇ ਅੰਦਰ ਚੰਡੀਗੜ੍ਹ ਪ੍ਰਸ਼ਾਸਨ ਫੈਸਲਾ ਲੈ ਸਕਦਾ ਹੈ।
ਦੱਸ ਦਈਏ ਕਿ ਐਤਵਾਰ ਨੂੰ ਫਰਨੀਚਰ ਮਾਰਕੀਟ ਨੂੰ ਢਾਹਿਆ ਗਿਆ ਸੀ ਇਸ ਦੌਰਾਨ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੈਕਟਰ-53/54 ਵਿੱਚ ਸਥਿਤ ਫਰਨੀਚਰ ਬਾਜ਼ਾਰ ਵਿੱਚ ਲਗਭਗ 116 ਛੋਟੀਆਂ ਅਤੇ ਵੱਡੀਆਂ ਫਰਨੀਚਰ ਦੁਕਾਨਾਂ ਸਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਬੁਲਡੋਜ਼ਰ ਦੀ ਵਰਤੋਂ ਕਰਕੇ ਢਾਹ ਦਿੱਤਾ।
ਪ੍ਰਸ਼ਾਸਨ ਨੇ ਪਹਿਲਾਂ ਹੀ ਇਸ ਬਾਜ਼ਾਰ ਨੂੰ ਹਟਾਉਣ ਦਾ ਹੁਕਮ ਜਾਰੀ ਕਰ ਦਿੱਤਾ ਸੀ। ਅਜਿਹੀ ਸਥਿਤੀ ਵਿੱਚ, ਜ਼ਿਆਦਾਤਰ ਦੁਕਾਨਦਾਰਾਂ ਨੇ ਪਹਿਲਾਂ ਹੀ ਆਪਣਾ ਸਾਮਾਨ ਹਟਾ ਦਿੱਤਾ ਸੀ। ਇਸ ਕਾਰਵਾਈ ਦੌਰਾਨ, ਦੋਵੇਂ ਪਾਸਿਆਂ ਤੋਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਸੀ ਅਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ ਸੀ। ਸੁਰੱਖਿਆ ਲਈ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਇਹ ਵੀ ਪੜ੍ਹੋ : Ghaggar River Water Level : ਮੀਂਹ ਕਾਰਨ ਘੱਗਰ ’ਚ ਵਧਿਆ ਪਾਣੀ ਦਾ ਪੱਧਰ, ਆਲੇ-ਦੁਆਲੇ ਦੇ ਪਿੰਡਾਂ ਦੀ ਵਧੀ ਫਿਕਰ
- PTC NEWS