Tue, Aug 19, 2025
Whatsapp

Chandigarh Furniture Market : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ’ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ; ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ

ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।

Reported by:  PTC News Desk  Edited by:  Aarti -- July 20th 2025 09:23 AM
Chandigarh Furniture Market : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ’ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ; ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ

Chandigarh Furniture Market : ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ’ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ; ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ

Chandigarh Furniture Market :  ਚੰਡੀਗੜ੍ਹ ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ 'ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਇਹ ਕਾਰਵਾਈ ਸਵੇਰ ਤੋਂ ਹੀ ਸ਼ੁਰੂ ਹੋ ਗਈ ਹੈ।

ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। ਪਰ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਸਾਮਾਨ ਅੰਦਰੋਂ ਨਹੀਂ ਕੱਢਿਆ ਹੈ। ਉਨ੍ਹਾਂ ਨੂੰ ਆਖਰੀ ਚੇਿਤਾਵਨੀ ਦਿੱਤੀ ਜਾ ਰਹੀ ਹੈ। ਇਸ ਵੇਲੇ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।

ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ। ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ 'ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Rain Alert In Punjab :ਮੌਸਮ ਵਿਭਾਗ ਵੱਲੋਂ ਪੰਜਾਬ ’ਚ ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ, ਇਨ੍ਹਾਂ ਚਾਰ ਜ਼ਿਲ੍ਹਿਆਂ ’ਚ ਹੋ ਸਕਦੇ ਹਨ ਹਾਲਾਤ ਖਰਾਬ

- PTC NEWS

Top News view more...

Latest News view more...

PTC NETWORK
PTC NETWORK      
Notification Hub
Icon