Chandigarh Love Jihad: ਲੜਕੇ ਨੇ ਲੜਕੀ ਨੂੰ ਵਰਗਲਾ ਕੇ ਕੀਤਾ ਜ਼ਬਰ ਜਨਾਹ; ਹੁਣ ਪੀੜਤ ਲੜਕੀ ਨੂੰ ਮਿਲ ਰਹੀਆਂ ਧਮਕੀਆਂ
Chandigarh Love Jihad: ਚੰਡੀਗੜ੍ਹ ‘ਚ ਲਵ ਜਿਹਾਦ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜਿਸ ਵਿੱਚ ਇੱਕ ਮੁਸਲਿਮ ਲੜਕੇ ਨੇ ਇੱਕ ਹਿੰਦੂ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਜਿੱਥੇ ਉਸ ਨਾਲ ਜ਼ਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੀੜਤ ਨੇ ਚੰਡੀਗੜ੍ਹ ਦੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਪੀੜਤ ਲੜਕੀ ਨੂੰ ਮਿਲ ਰਹੀਆਂ ਧਮਕੀਆਂ
ਮਿਲੀ ਜਾਣਕਾਰੀ ਮੁਤਾਬਿਕ ਪੀੜਤ ਲੜਕੀ ਨੇ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਹੈ। ਕਈ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਪੀੜਤ ਲੜਕੀ ਦੇ ਨਾਲ ਮੁਲਾਕਾਤ ਵੀ ਕੀਤੀ ਹੈ। ਦੂਜੇ ਪਾਸੇ ਬੀਤੇ ਦਿਨ ਦਿੱਲੀ ‘ਚ ਵਾਪਰੀ ਘਟਨਾ ਤੋਂ ਬਾਅਦ ਲੜਕੀ ਬੇਹੱਦ ਡਰੀ ਹੋਈ ਹੈ। ਹੁਣ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ।
ਲੜਕਾ ਲੜਕੀ ਨੂੰ ਵਰਗਲਾ ਲੈ ਕੇ ਗਿਆ ਸੀ ਆਪਣੇ ਨਾਲ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਕਤ ਲੜਕਾ ਪੀੜਤ ਲੜਕੀ ਦੀ ਗੁਆਂਢੀ ਸੀ ਜੋ ਉਸ ਨੂੰ ਵਰਗਲਾ ਕੇ ਆਪਣੇ ਲੈ ਗਿਆ ਸੀ ਅਤੇ ਸਾਲ 2018 ‘ਚ ਉਸਦਾ ਧਰਮ ਪਰਿਵਰਤਨ ਕਰਵਾਇਆ ਸੀ।
ਮਦਦ ਲਈ ਅੱਗੇ ਆਏ ਹਿੰਦੂ ਸੰਗਠਨ ਦੇ ਆਗੂ
ਮੀਡੀਆ ਰਿਪੋਰਟਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਲੜਕੇ ਦੀ ਮਾਂ ਅਤੇ ਭੈਣ ਉਸ ਨੂੰ ਗਲਤ ਕੰਮ ਕਰਨ ਦੇ ਲਈ ਮਜ਼ਬੂਰ ਕਰਦੇ ਸੀ ਜਿਸ ਤੋਂ ਬਾਅਦ ਪੀੜਤ ਲੜਕੀ ਕਿਸੇ ਤਰ੍ਹਾਂ ਉੱਥੋਂ ਆਪਣੀ ਜਾਨ ਬਚਾ ਕੇ ਨਿਕਲ ਆਈ ਸੀ। ਫਿਲਹਾਲ ਲੜਕੀ ਦੀ ਮਦਦ ਦੇ ਲਈ ਕਈ ਹਿੰਦੂ ਸੰਗਠਨ ਦੇ ਆਗੂ ਵੀ ਅੱਗੇ ਆਏ ਹਨ।
ਇਹ ਵੀ ਪੜ੍ਹੋ: IMD Weather Alert: ਪੰਜਾਬ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਜਾਣੋ ਆਉਣ ਵਾਲੇ 24 ਘੰਟਿਆਂ ‘ਚ ਮੌਸਮ ਦਾ ਹਾਲ
- PTC NEWS