Chandigarh Mayoral Elections : ਚੰਡੀਗੜ੍ਹ ਚੋਣਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ, 'ਗੁਪਤ ਵੋਟਿੰਗ' ਦੀ ਥਾਂ 'ਹੱਥ ਖੜੇ ਕਰਵਾ' ਕੇ ਵੋਟਿੰਗ ਦੀ ਮੰਗ
Chandigarh Elections 2025 : ਚੰਡੀਗੜ੍ਹ ਨਗਰ ਨਿਗਮ ਦੇ ਤਿੰਨ ਮੁੱਖ ਅਹੁਦਿਆਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਹੀ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ 'ਚ ਦਾਖਲ ਪਟੀਸ਼ਨ ਅਨੁਸਾਰ 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ 'ਗੁਪਤ ਮਤਦਾਨ' ਦੀ ਬਜਾਏ 'ਹੱਥ ਉਠਾ ਕੇ' ਵੋਟ ਪਾਉਣ ਦੀ ਮੰਗ ਕੀਤੀ ਗਈ ਹੈ।
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਹੁਦਿਆਂ ਲਈ 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਹਾਈਕੋਰਟ 'ਚ ਇਹ ਪਟੀਸ਼ਨ ਦਾਖਲ ਕੀਤੀ ਹੈ, ਜਿਸ ਰਾਹੀਂ ਗੁਪਤ ਮਤਦਾਨ ਦੀ ਬਜਾਏ ਹੱਥ ਚੁੱਕ ਕੇ ਵੋਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਨਗਰ ਨਿਗਮ ਨੇ ਇਸ ਵਾਰ ਨਿਯਮਾਂ ਵਿੱਚ ਸੋਧ ਕਰਕੇ ਕੌਂਸਲਰਾਂ ਨੂੰ ਗੁਪਤ ਬੈਲਟ ਦੀ ਬਜਾਏ ਹੱਥ ਦਿਖਾ ਕੇ ਵੋਟ ਪਾਉਣ ਦਾ ਪ੍ਰਸਤਾਵ ਪਾਸ ਕੀਤਾ ਹੈ। ਪਰ ਹੁਣ ਇਸ ਚੋਣ ਲਈ ਜਾਰੀ ਨੋਟੀਫਿਕੇਸ਼ਨ ਵਿੱਚ ਇਸ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਮੰਗ ਨੂੰ ਲੈ ਕੇ ਪਾਰਟੀ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮੰਗ ਪੱਤਰ ਵੀ ਦਿੱਤਾ ਸੀ, ਜਿਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਹੁਣ ਆਮ ਆਦਮੀ ਪਾਰਟੀ ਵੱਲੋਂ ਇਸ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ 'ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਸੰਭਵ ਹੈ ਅਤੇ ਉਮੀਦ ਹੈ ਕਿ ਇਹ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀ, ਜਿਸ 'ਤੇ ਹਾਈ ਕੋਰਟ ਜਲਦੀ ਹੀ ਸੁਣਵਾਈ ਕਰ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਇਸ ਚੋਣ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਪਿਛਲੀ ਵਾਰ ਜੋ ਧਾਂਦਲੀ ਹੋਈ ਸੀ, ਉਹ ਇਸ ਵਾਰ ਨਾ ਹੋ ਸਕੇ।
ਖਬਰ ਅਪਡੇਟ ਜਾਰੀ...
- PTC NEWS