Chandigarh Mayoral Poll : AAP ਤੇ ਕਾਂਗਰਸ ਵਿਚਾਲੇ ਟੁੱਟਿਆ ਗਠਜੋੜ; ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ
Chandigarh Mayoral Poll : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਨਾਮਜ਼ਦਗੀਆਂ ਅੱਜ ਸ਼ਾਮ 5 ਵਜੇ ਤੱਕ ਹੋਣੀਆਂ ਹਨ। ਕਾਂਗਰਸ ਅਤੇ 'ਆਪ' ਗੱਠਜੋੜ ਬਣਾਉਣ ਵਿੱਚ ਅਸਫਲ ਰਹੇ। ਦੋਵਾਂ ਪਾਰਟੀਆਂ ਨੇ ਐਲਾਨ ਕੀਤਾ ਹੈ ਕਿ ਉਹ ਸੁਤੰਤਰ ਤੌਰ 'ਤੇ ਚੋਣ ਲੜਨਗੇ।
ਕਾਂਗਰਸ ਨੇ ਮੇਅਰ ਅਹੁਦੇ ਲਈ ਗੁਰਪ੍ਰੀਤ ਗਾਬੀ, ਸੀਨੀਅਰ ਡਿਪਟੀ ਮੇਅਰ ਅਹੁਦੇ ਲਈ ਸਚਿਨ ਗਾਲਵ ਅਤੇ ਡਿਪਟੀ ਮੇਅਰ ਅਹੁਦੇ ਲਈ ਨਿਰਮਲਾ ਦੇਵੀ ਨੂੰ ਨਾਮਜ਼ਦ ਕੀਤਾ ਹੈ। ਆਪ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਵੀ ਤਿੰਨਾਂ ਅਹੁਦਿਆਂ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 25 ਦੇ ਕੌਂਸਲਰ ਯੋਗੇਸ਼ ਢੀਂਗਰਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 29 ਦੇ ਕੌਂਸਲਰ ਮੁੰਨਵਰ ਖਾਨ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 1 ਦੇ ਕੌਂਸਲਰ ਜਸਵਿੰਦਰ ਕੌਰ ਦਾ ਐਲਾਨ ਕੀਤਾ ਹੈ। ਸਾਰੇ ਉਮੀਦਵਾਰ ਸ਼ਾਮ 4 ਵਜੇ ਨਗਰ ਨਿਗਮ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨਗੇ।
ਕਾਬਿਲੇਗੌਰ ਹੈ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ 29 ਜਨਵਰੀ ਨੂੰ ਹੋਣੀ ਹੈ। ਇਸ ਸਾਲ ਮੇਅਰ ਦੀ ਚੋਣ ਪ੍ਰਕਿਰਿਆ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਵੋਟਿੰਗ ਗੁਪਤ ਵੋਟਿੰਗ ਦੀ ਬਜਾਏ ਹੱਥ ਦਿਖਾ ਕੇ ਕੀਤੀ ਜਾਵੇਗੀ। ਪਿਛਲੀਆਂ ਚੋਣਾਂ ਨਾਲ ਜੁੜੇ ਵਿਵਾਦਾਂ ਤੋਂ ਬਾਅਦ ਪਾਰਦਰਸ਼ਤਾ ਵਧਾਉਣ ਲਈ ਇਹ ਕਦਮ ਚੁੱਕਿਆ ਗਿਆ ਸੀ।
ਇਹ ਵੀ ਪੜ੍ਹੋ : ਕੌਣ ਹੈ ਸਿਮਰਨ ਬਾਲਾ ? 26 ਸਾਲ ਦੀ ਉਮਰ ’ਚ ਗਣਤੰਤਰ ਦਿਵਸ ਮੌਕੇ ਪੁਰਸ਼ਾਂ ਦੀ CRPF ਯੂਨਿਟ ਦੀ ਕਰਨਗੇ ਅਗਵਾਈ
- PTC NEWS