Mon, Dec 15, 2025
Whatsapp

PU Elections 2023: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਸਖ਼ਤ, ਇੱਥੇ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Reported by:  PTC News Desk  Edited by:  Aarti -- September 04th 2023 08:44 AM
PU Elections 2023: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਸਖ਼ਤ, ਇੱਥੇ ਪੜ੍ਹੋ ਪੂਰੀ ਜਾਣਕਾਰੀ

PU Elections 2023: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਸਖ਼ਤ, ਇੱਥੇ ਪੜ੍ਹੋ ਪੂਰੀ ਜਾਣਕਾਰੀ

PU Elections 2023: ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ 10 ਕਾਲਜਾਂ ਵਿੱਚ 43705 ਦੇ ਕਰੀਬ ਵੋਟਰ ਵੋਟ ਪਾਉਣਗੇ। 110 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਸੈਕਟਰ 26 ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਵਿੱਚ ਚਾਰ ਅਹੁਦਿਆਂ ਲਈ ਸਿਰਫ਼ ਚਾਰ ਨਾਮਜ਼ਦਗੀਆਂ ਪ੍ਰਾਪਤ ਹੋਣ ਕਾਰਨ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ।

ਉੱਥੇ ਹੀ ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਸਖਤ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੱਜ ਤੜਕਸਾਰ ਮੁੰਡਿਆਂ ਦੇ ਹੋਸਟਲ ’ਚ ਰੇਡ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਕਮਰਿਆਂ ਦੀ ਤਲਾਸ਼ੀ ਲਈ ਗਈ। 


ਦੱਸ ਦਈਏ ਕਿ ਇਹ ਛਾਪੇਮਾਰੀ ਅਚਨਚੇਤ ਕੀਤੀ ਗਈ ਸੀ ਇਸ ਦੌਰਾਨ ਪੁਲਿਸ ਨੂੰ ਕੁਝ ਵੀ ਪ੍ਰਾਪਤ ਨਹੀਂ ਹੋਇਆ ਹੈ। ਇਸਦੇ ਬਾਵਜੁਦ ਵੀ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ। 

ਕਾਬਿਲੇਗੌਰ ਹੈ ਕਿ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੇ ਲਈ ਵੋਟਿੰਗ 6 ਸਤੰਬਰ ਨੂੰ ਹੋਵੇਗੀ। ਯੂਟੀ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। 6 ਸਤੰਬਰ ਨੂੰ 2 ਵਜੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਵਿਦਿਆਰਥੀ ਚੋਣ ਵਿੱਚ ਪ੍ਰਧਾਨ ਦੇ ਅਹੁਦੇ ਲਈ ਵੱਖ-ਵੱਖ ਵਿਦਿਆਰਥੀ ਯੂਨੀਅਨਾਂ ਦੇ 9 ਉਮੀਦਵਾਰ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ: ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਵਿੱਚੋਂ ਇੱਕ ਦੀ ਮਿਲੀ ਲਾਸ਼ !

- PTC NEWS

Top News view more...

Latest News view more...

PTC NETWORK
PTC NETWORK