Chandigarh ਦੇ ਸਕੂਲਾਂ ਤੇ ਪੰਜਾਬ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ’ਚ ਦਿੱਤੀ ਗਈ ਇਹ ਚਿਤਾਵਨੀ
ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦੋ ਸਕੂਲ ਪ੍ਰਬੰਧਕਾਂ ਨੂੰ ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਇੱਕ ਸਕੂਲ ਨੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ। ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਸਕੂਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ।
ਹਾਸਿਲ ਹੋਈ ਈਮੇਲ ’ਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਸਕੂਲਾਂ ਨੂੰ 1.11 ਵਜੇ ਤੇ ਪੰਜਾਬ ਸਕੱਤਰੇਤ ’ਚ 3.11 ਵਜੇ ਉਡਾਇਆ ਜਾਵੇਗਾ। ਇਨ੍ਹਾਂ ਹੀ ਨਹੀਂ ਅਗਲੇ ਦੋ ਦਿਨ ਚੰਡੀਗੜ੍ਹ ’ਚ ਧਮਾਕੇ ਕਰਨ ਦੀ ਵੀ ਗੱਲ ਆਖੀ ਗਈ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਕਈ ਦਿਨਾਂ ਤੋਂ ਧਮਕੀ ਭਰੀ ਈਮੇਲਾਂ ਹਾਸਿਲ ਹੋ ਰਹੀਆਂ ਹਨ।
- PTC NEWS