Chandigarh ’ਚ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲਣ ਦਾ ਮਾਮਲਾ; ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਾਰੀ ਕੀਤੀ ਐਡਵਾਈਜ਼ਰੀ
Chandigarh Schools Bomb Threat Update : ਚੰਡੀਗੜ੍ਹ ਪੁਲਿਸ ਵੱਲੋਂ ਅਜੇ ਤੱਕ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਇਹ ਧਮਕੀਆਂ ਸ਼ਹਿਰ ਦੇ ਲਗਭਗ 30 ਸਕੂਲਾਂ ਨੂੰ ਮਿਲੀਆਂ ਸਨ। ਦੂਜੇ ਪਾਸੇ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਇੱਕ ਮਹੱਤਵਪੂਰਨ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਸਕੂਲਾਂ ਵਿੱਚ ਸੁਰੱਖਿਆ, ਸੁਰੱਖਿਆ ਅਤੇ ਸਾਈਬਰ ਜਾਗਰੂਕਤਾ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ ਹੈ।
ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਸਕੂਲਾਂ ’ਚ ਬਾਹਰੀ ਵਿਅਕਤੀ ਨੂੰ ਦਾਖਲੇ ਦੀ ਇਜਾਜ਼ਤ ਨਾ ਦਿੱਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਕੋਈ ਚੀਜ਼ ਲਿਆਉਣ ਤੋਂ ਉਸ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ। ਸਕੂਲ ਪ੍ਰਬੰਧਕਾਂ ਵੱਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ 28 ਜਨਵਰੀ ਨੂੰ ਸ਼ਹਿਰ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਪੂਰੇ ਸ਼ਹਿਰ ਵਿੱਚ ਹੜਕੰਪ ਮਚ ਗਿਆ। ਸਕੂਲ ਬੰਦ ਕਰ ਦਿੱਤੇ ਗਏ ਅਤੇ ਪੁਲਿਸ ਨੇ ਜਾਂਚ ਕੀਤੀ ਗਈ। ਫਿਲਹਾਲ ਪੁਲਿਸ ਵੱਲੋਂ ਈਮੇਲ ਭੇਜਣ ਵਾਲੀ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਜ਼ੁਰਗ ਜੋੜੇ ਨੂੰ HC ਤੋਂ ਮਿਲੀ ਵੱਡੀ ਰਾਹਤ, ਉਮਰ ਸੀਮਾ ਪਾਰ ਕਰਨ ਦੇ ਬਾਵਜੂਦ IVF ਜਰੀਏ ਬੱਚਾ ਪੈਦਾ ਕਰਨ ਦੀ ਮਿਲੀ ਇਜਾਜ਼ਤ
- PTC NEWS