Chandigarh ’ਚ ਹੁਣ ਖੁੱਲ੍ਹੇ ’ਚ ਕੂੜਾ ਸੁੱਟਣ ’ਤੇ ਹੋਵੇਗਾ ਸਖ਼ਤ ਐਕਸ਼ਨ; ਨਗਰ ਨਿਗਮ ਨੇ Whatsapp ਨੰਬਰ ਮੰਗੀ ’ਤੇ ਵੀਡੀਓ ਤੇ ਫੋਟੋ
ਚੰਡੀਗੜ੍ਹ ਵਿੱਚ ਗੰਦਗੀ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਨਗਰ ਨਿਗਮ ਨੇ ਵਾਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।
ਨਗਰ ਨਿਗਮ ਵੱਲੋਂ ਨੰਬਰ ਜਾਰੀ
ਦੱਸ ਦਈਏ ਕਿ ਪ੍ਰਸ਼ਾਸਨ ਵੱਲੋਂ ਜਾਰੀ ਨੰਬਰ 9915762917 'ਤੇ ਜਨਤਕ ਥਾਵਾਂ 'ਤੇ ਕੂੜਾ ਸੁੱਟਣ ਦੀਆਂ ਫੋਟੋਆਂ ਜਾਂ ਵੀਡੀਓ ਭੇਜ ਕੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Noida Fire: ਈ-ਬਾਈਕ ਕਾਰਨ ਮਕਾਨ ਨੂੰ ਲੱਗੀ ਭਿਆਨਕ ਅੱਗ, 2 ਦੀ ਮੌਤ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ
ਕਮਿਸ਼ਨਰ ਦੀ ਲੋਕਾਂ ਨੂੰ ਅਪੀਲ
ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਨਾਗਰਿਕਾਂ ਦੀ ਭਾਗੀਦਾਰੀ ਰਾਹੀਂ ਹੀ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ "ਸਵੱਛਤਾ ਯੋਧੇ" ਬਣ ਕੇ ਇਸ ਮੁਹਿੰਮ ਵਿੱਚ ਸਹਿਯੋਗ ਕਰਨ। ਨਗਰ ਨਿਗਮ ਦੇ ਅਨੁਸਾਰ, ਵਟਸਐਪ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ, ਨਗਰ ਨਿਗਮ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ 2026 ਦੇ ਤਹਿਤ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇਗਾ।
ਸ਼ਿਕਾਇਤਕਰਤਾ ਦੀ ਪਛਾਣ ਰਖੀ ਜਾਵੇਗੀ ਗੁਪਤ
ਸ਼ਿਕਾਇਤਕਰਤਾ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਨਿਗਮ ਨੇ ਕਿਹਾ ਕਿ ਨਾਗਰਿਕ ਸਵੱਛਤਾ ਐਪ ਅਤੇ ਆਈ ਐਮ ਚੰਡੀਗੜ੍ਹ ਐਪ ਰਾਹੀਂ ਕੂੜਾ ਇਕੱਠਾ ਕਰਨ, ਸਫਾਈ ਅਤੇ ਹੋਰ ਸੈਨੀਟੇਸ਼ਨ ਨਾਲ ਸਬੰਧਤ ਮੁੱਦਿਆਂ ਬਾਰੇ ਸ਼ਿਕਾਇਤਾਂ ਵੀ ਦਰਜ ਕਰਵਾ ਸਕਦੇ ਹਨ। ਨਿਗਮ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਨ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਵਿੱਚ ਮਦਦ ਕਰਨ।
ਇਹ ਵੀ ਪੜ੍ਹੋ : Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ; ਠੇਕਾ ਮੁਲਾਜ਼ਮਾਂ ਵੱਲੋਂ ਸਾਰੇ ਡਿਪੂ ਕੀਤੇ ਗਏ ਬੰਦ
- PTC NEWS