Tue, Feb 7, 2023
Whatsapp

ਚੰਡੀਗੜ੍ਹ ਵੈਲਫੇਅਰ ਟਰੱਸਟ ਨੇ ਮਨਾਈ ਧੀਆਂ ਦੀ ਲੋਹੜੀ

Written by  Pardeep Singh -- January 12th 2023 07:12 PM -- Updated: January 13th 2023 10:56 AM
ਚੰਡੀਗੜ੍ਹ ਵੈਲਫੇਅਰ ਟਰੱਸਟ ਨੇ ਮਨਾਈ ਧੀਆਂ ਦੀ ਲੋਹੜੀ

ਚੰਡੀਗੜ੍ਹ ਵੈਲਫੇਅਰ ਟਰੱਸਟ ਨੇ ਮਨਾਈ ਧੀਆਂ ਦੀ ਲੋਹੜੀ

ਚੰਡੀਗੜ੍ਹ: ਚੰਡੀਗੜ੍ਹ ਵੈਲਫੇਅਰ ਟਰੱਸਟ ਨੇ ਪਿੰਡ ਮਲੋਆ ਵਿਖੇ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਉਦਘਾਟਨ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਸੰਸਥਾਪਕ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕੀਤਾ। 

ਉਦਘਾਟਨ ਦੇ ਤੁਰੰਤ ਬਾਅਦ ਸਤਨਾਮ ਸਿੰਘ ਸੰਧੂ ਨੇ ਆਰਥਿਕ ਤੌਰ ਉੱਤੇ ਕਮਜ਼ੋਰ ਵਿਦਿਆਰਥਣਾਂ ਲਈ ਕਲਪਨਾ ਚਾਵਲਾ ਸਕਾਲਰਸ਼ਿਪ ਦਾ ਉਦਘਾਟਨ ਕੀਤਾ। ਇਸ ਮੌਕੇ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਵਲੰਟੀਅਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


ਸਤਨਾਮ ਸਿੰਘ ਸੰਧੂ ਨੇ ਉਦਘਾਟਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਚੰਡੀਗੜ੍ਹ ਵਰਗੇ ਵਿਕਸਿਤ ਸ਼ਹਿਰ ਵਿੱਚ ਲਿੰਗ ਅਨੁਪਾਤ ਦਾ ਇਕ ਵੱਡਾ ਅੰਤਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 5 ਸਾਲ ਪਹਿਲਾ ਇੱਥੇ 1000 ਪਿਛੇ 981 ਕੁੜੀਆਂ ਸਨ ਪਰ ਰਾਸ਼ਟਰੀ ਪਰਿਵਾਰ ਸਿਹਤ ਸਰਵੇਖ 2021 ਅਨੁਪਾਤ ਇਹ 1000 ਪਿਛੇ 838 ਰਹਿ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਟਰੱਸਟ ਲਿੰਗ ਭੇਦ ਨੂੰ ਮਿਟਾਉਣ ਲਈ ਜਾਗਰੂਕ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੱਚੀਆਂ ਕਲਪਨਾ ਚਾਵਲਾ ਸਕਾਲਰਸ਼ਿਪ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਸਾਡੀ ਇਹ ਸਕੀਮ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਤੋਂ ਪ੍ਰੇਰਿਤ ਹੈ। ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਮੁੱਖ ਉਦੇਸ਼ ਲੜਕੀਆਂ ਪ੍ਰਤੀ ਸਮਾਜ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ, ਲਿੰਗ ਆਧਾਰਿਤ ਚੋਣ ਨੂੰ ਰੋਕਣਾ, ਲੜਕੀਆਂ ਦੀ ਹੋਂਦ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ, ਲੜਕੀਆਂ ਲਈ ਸਿੱਖਿਆ ਦਾ ਉਚਿਤ ਪ੍ਰਬੰਧ ਕਰਨਾ, ਲੜਕੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਿਛਣੀ ਜਨਗਣਨਾ ਅਨੁਸਾਰ ਚੰਡੀਗੜ੍ਹ ਦੀ ਸਾਖਰਤਾ ਦਰ 86.05 ਫੀਸਦ ਹੈ ਜੋ ਕਿ ਦੇਸ਼ ਦੇ 74.04ਫੀਸਦ ਦੀ ਸਾਖਰਤਾ ਦਰ ਨਾਲੋਂ ਕਿਤੇ ਵੱਧ ਹੈ। ਉਥੇ ਹੀ ਚੰਡੀਗੜ੍ਹ ਵਿੱਚ ਲਿੰਗ ਅਨੁਪਾਤ 838 ਹੈ, ਜੋ ਕਿ ਦੇਸ਼ ਦੇ ਲਿੰਗ ਅਨੁਪਾਤ 940 ਦੇ ਮੁਕਾਬਲੇ ਬਹੁਤ ਘੱਟ ਹੈ। 

ਉਨ੍ਹਾਂ ਨੇ ਅੱਗੇ ਦੱਸਿਆ ਹੈ ਕਿ ਇਸ ਸਕੀਮ ਦੇ ਤਹਿਤ ਚੰਡੀਗੜ੍ਹ ਵੈਲਫੇਅਰ ਟਰੱਸਟ ਲੜਕੀਆਂ ਦੀ ਉੱਚ ਸਿੱਖਿਆ ਉਤਸ਼ਾਹਿਤ ਕਰਨ ਲਈ ਹਰ ਸਾਲ 12 ਵੀਂ ਜਮਾਤ ਦੀਆਂ 10 ਵਿਦਿਆਰਥਣਾਂ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆਪਣੀ ਪਸੰਦ ਦਾ ਕੋਰਸ ਕਰਨ ਲਈ ਕਲਪਨਾ ਚਾਵਲਾ ਸਕਾਲਰਸ਼ਿਪ ਪ੍ਰਦਾਨ ਕਰੇਗਾ। ਵਿਦਿਆਰਥਣਾਂ ਨੂੰ ਕੁੱਲ ਫੀਸ ਦਾ 10 ਫੀਸਦ ਵਜ਼ੀਫਾ ਹਰ ਸਾਲ ਦਿੱਤਾ ਜਾਵੇਗਾ।


- PTC NEWS

adv-img

Top News view more...

Latest News view more...