ਕੌਣ ਹਨ 88 ਸਾਲ ਦੇ ਸਾਬਕਾ IPS ਇੰਦਰਜੀਤ ਸਿੰਘ ਸਿੱਧੂ ਜੋ ਪਦਮ ਸ਼੍ਰੀ ਐਵਾਰਡ ਨਾਲ ਹੋਏ ਸਨਮਾਨਿਤ ? ਕਿਵੇਂ ਬਣੇ 'Broom Warrior' ?
ਇੱਕ ਸਮੇਂ ਪੁਲਿਸ ਦੀ ਵਰਦੀ ਪਾ ਕੇ ਕਾਨੂੰਨ ਵਿਵਸਥਾ ਨੂੰ ਸਾਂਭਣ ਵਾਲੇ 88 ਸਾਲਾ ਸਾਬਕਾ ਆਈਪੀਐਸ ਅਧਿਕਾਰੀ ਹੁਣ ਹੱਥ ਵਿੱਚ ਝਾੜੂ ਲੈ ਕੇ ਸ਼ਹਿਰ ਨੂੰ ਸਾਫ਼ ਕਰਨ ਦੇ ਮਿਸ਼ਨ 'ਤੇ ਹਨ। ਉਨ੍ਹਾਂ ਦੇ ਸਮਰਪਣ ਨੇ ਨਾ ਸਿਰਫ਼ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਦੱਸ ਦਈਏ ਕਿ ਸੇਵਾਮੁਕਤ ਆਈਪੀਐਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਨੂੰ ਮੰਗਲਵਾਰ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹ ਸ਼ਹਿਰ ਵਿੱਚ "ਝਾੜੂ ਯੋਧਾ" ਵਜੋਂ ਜਾਣੇ ਜਾਂਦੇ ਹਨ।
ਦੱਸ ਦਈਏ ਕਿ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਸਿੱਧੂ ਪਰਿਵਾਰ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਹ ਜਾਣਿਆ ਜਾਂਦਾ ਹੈ ਕਿ ਸਿੱਧੂ ਨੇ ਇਸ ਪੁਰਸਕਾਰ ਲਈ ਅਰਜ਼ੀ ਨਹੀਂ ਦਿੱਤੀ ਸੀ; ਉਨ੍ਹਾਂ ਦੀ ਸੜਕ ਸਾਫ਼ ਕਰਦੇ ਹੋਏ ਇੱਕ ਵੀਡੀਓ ਵਾਇਰਲ ਹੋ ਗਿਆ ਸੀ, ਜਿਸ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਨੂੰ ਇਹ ਪੁਰਸਕਾਰ ਦੇਣ ਲਈ ਆਖਿਆ।
ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ। ਦੱਸ ਦਈਏ ਕਿ ਇੰਦਰਜੀਤ ਸਿੰਘ ਸਿੱਧੂ ਦੀ ਲੱਤ ਵਿੱਚ ਸੱਟ ਲੱਗੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਹੱਥ ਵਿੱਚ ਸੋਟੀ ਲੈ ਕੇ ਸਫਾਈ ਕਰਦੇ ਹੋਏ ਦਿਖਾਈ ਦਿੱਤੇ ਸੀ। ਇਸ ਸਬੰਧੀ ਉਨ੍ਹਾਂ ਦੀ ਵੀਡੀਓ ਕਾਫੀ ਵਾਇਰਲ ਵੀ ਹੋਈ ਸੀ।
#PadmaAwards ????
Sardar Inderjit Singh Sidhu, former IPS officer receives #PadmaShri from President Droupadi Murmu.
Widely recognised as the 'Broom warrior', who devoted himself to promoting cleanliness post-retirement. Earned nationwide admiration for his quiet yet powerful… pic.twitter.com/k5W5U52dlw — PIB India (@PIB_India) June 23, 2026
ਉਨ੍ਹਾਂਨੇ ਇਸ ਸਬੰਧੀ ਦੱਸਿਆ ਸੀ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਦੱਸਣਯੋਗ ਹੈ ਕਿ ਕਿ ਉਹ ਹਰ ਰੋਜ਼ ਆਪਣੇ ਆਲੇ ਦੁਆਲੇ ਦੇ ਖੇਤਰ ਦੀ ਸਫਾਈ ਖੁਦ ਕਰਦੇ ਹਨ। ਸਿੱਧੂ ਸੈਕਟਰ 49 ਵਿੱਚ ਰਹਿੰਦੇ ਹਨ। ਉਨ੍ਹਾਂ ਨੂੰ ਪਹਿਲਾਂ ਯੂਟੀ ਪ੍ਰਸ਼ਾਸਨ ਤੋਂ ਸਟੇਟ ਅਵਾਰਡ ਮਿਲ ਚੁੱਕਾ ਹੈ।
ਇੰਦਰਜੀਤ ਸਿੰਘ ਸਿੱਧੂ ਡੀਆਈਜੀ ਵਜੋਂ ਸੇਵਾਮੁਕਤ ਹੋਏ
ਇੰਦਰਜੀਤ ਸਿੰਘ ਸਿੱਧੂ ਪੰਜਾਬ ਪੁਲਿਸ ਦੇ ਸੇਵਾਮੁਕਤ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸਾਬਕਾ ਆਈਪੀਐਸ ਅਧਿਕਾਰੀ ਹਨ। ਸੇਵਾਮੁਕਤੀ ਤੋਂ ਬਾਅਦ ਵੀ, ਸਿੱਧੂ ਸਮਾਜ ਸੇਵਾ ਵਿੱਚ ਸਰਗਰਮੀ ਨਾਲ ਲੱਗੇ ਰਹੇ। ਸ਼ਹਿਰ ਵਿੱਚ ਆਪਣੀ ਸਵੇਰ ਦੀ ਸੈਰ ਦੌਰਾਨ, ਉਨ੍ਹਾਂ ਨੇ ਪਾਰਕਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਗੰਦਗੀ ਦੇਖੀ ਅਤੇ ਉਨ੍ਹਾਂ ਨੂੰ ਖੁਦ ਸਾਫ਼ ਕਰਨਾ ਸ਼ੁਰੂ ਕਰ ਦਿੱਤਾ।
ਸਿੱਧੂ 1963 ਵਿੱਚ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਹੋਏ ਸਨ ਸ਼ਾਮਲ
ਦੱਸ ਦਈਏ ਕਿ ਉਹ 1963 ਵਿੱਚ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸ਼ਾਮਲ ਹੋਏ। ਉਨ੍ਹਾਂ ਨੂੰ 1981 ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਵਿੱਚ ਤਰੱਕੀ ਦਿੱਤੀ ਗਈ। ਆਪਣੇ ਲੰਬੇ ਅਤੇ ਸ਼ਾਨਦਾਰ ਪੁਲਿਸ ਕਰੀਅਰ ਦੌਰਾਨ, ਉਨ੍ਹਾਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ ਅਤੇ ਕੋਲਕਾਤਾ ਵਿੱਚ ਸੇਵਾ ਨਿਭਾਈ।
ਉਨ੍ਹਾਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸਾਂਬਾ ਸੈਕਟਰ ਵਿੱਚ ਵੀ ਸੇਵਾ ਨਿਭਾਈ। ਉਨ੍ਹਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ 1991 ਵਿੱਚ ਮੈਰੀਟੋਰੀਅਸ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।
ਉਹ 1996 ਵਿੱਚ ਚੰਡੀਗੜ੍ਹ ਤੋਂ ਪੰਜਾਬ ਦੇ ਡੀਆਈਜੀ ਵਜੋਂ ਸੇਵਾਮੁਕਤ ਹੋਏ। ਚੰਡੀਗੜ੍ਹ ਪ੍ਰਸ਼ਾਸਨ ਨੇ ਆਜ਼ਾਦੀ ਦਿਵਸ 'ਤੇ ਸਿੱਧੂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇੰਦਰਜੀਤ ਸਿੰਘ ਸਿੱਧੂ ਸਵੇਰੇ 6 ਵਜੇ ਉੱਠ ਕੇ ਕੂੜਾ ਇਕੱਠਾ ਕਰਨਾ ਸ਼ੁਰੂ ਕਰਦੇ ਹਨ।
ਇੱਕ ਐਥਲੀਟ ਵੀ ਰਹੇ ਚੁੱਕੇ ਹਨ ਸਿੱਧੂ
ਕਾਬਿਲੇਗੌਰ ਹੈ ਕਿ 6 ਜੂਨ, 1938 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗਗਰਪੁਰ ਵਿੱਚ ਜਨਮੇ ਸਿੱਧੂ ਨੇ ਸਰਕਾਰੀ ਰਣਬੀਰ ਕਾਲਜ, ਸੰਗਰੂਰ ਤੋਂ ਬੀਏ ਅਤੇ ਮਹਿੰਦਰਾ ਕਾਲਜ, ਪਟਿਆਲਾ ਤੋਂ ਅਰਥ ਸ਼ਾਸਤਰ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ।
ਉਹ ਆਪਣੇ ਕਾਲਜ ਦੇ ਦਿਨਾਂ ਦੌਰਾਨ ਇੱਕ ਪ੍ਰਤਿਭਾਸ਼ਾਲੀ ਐਥਲੀਟ ਵੀ ਰਹੇ ਸਨ। ਉਨ੍ਹਾਂ ਨੇ ਮੁੱਕੇਬਾਜ਼ੀ ਵਿੱਚ ਕਾਲਜ ਕਲਰਜ਼ ਐਵਾਰਡ ਜਿੱਤਿਆ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਆਪਣੀਆਂ ਖੇਡ ਪ੍ਰਾਪਤੀਆਂ ਲਈ ਦੋ ਵਾਰ ਰੋਲ ਆਫ਼ ਆਨਰ ਵਿੱਚ ਸ਼ਾਮਲ ਕੀਤਾ ਗਿਆ।
ਇਹ ਵੀ ਪੜ੍ਹੋ : Padma Awards 2026 : ਚੰਡੀਗੜ੍ਹ ਦੇ ‘ਝਾੜੂ ਯੋਧਾ’ ਇੰਦਰਜੀਤ ਸਿੰਘ ਸਿੱਧੂ ਸਣੇ 65 ਸ਼ਖਸੀਅਤਾਂ ਨੂੰ ਰਾਸ਼ਟਰਪਤੀ ਨੇ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ
- PTC NEWS