Mon, Oct 19, 2026
Whatsapp

ਪੰਜਾਬ ਦੇ ਮੌਸਮ 'ਚ ਬਦਲਾਅ, ਠੰਡ ਦੀ ਹੋਈ ਸ਼ੁਰੂਆਤ, ਤਾਪਮਾਨ ਡਿੱਗਿਆ

ਜਾਣੋ ਮੌਸਮ ਦਾ ਤਾਜ਼ਾ ਹਾਲ

Reported by:  PTC News Desk  Edited by:  Jaswinder Kaur -- October 19th 2026 08:57 AM
ਪੰਜਾਬ ਦੇ ਮੌਸਮ 'ਚ ਬਦਲਾਅ, ਠੰਡ ਦੀ ਹੋਈ ਸ਼ੁਰੂਆਤ, ਤਾਪਮਾਨ ਡਿੱਗਿਆ

ਪੰਜਾਬ ਦੇ ਮੌਸਮ 'ਚ ਬਦਲਾਅ, ਠੰਡ ਦੀ ਹੋਈ ਸ਼ੁਰੂਆਤ, ਤਾਪਮਾਨ ਡਿੱਗਿਆ

ਇਹ ਵੀ ਪੜ੍ਹੋ : 

ਇਹ ਵੀ ਜਰੂਰ ਦੇਖੋ : 


Change in Punjab's weather : ਪੰਜਾਬ ’ਚ ਹਲਕੀ ਠੰਢ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਨਾਲ ਰਾਤ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਸੂਬੇ ’ਚ ਪਠਾਨਕੋਟ ਸਭ ਤੋਂ ਠੰਢਾ ਰਿਹਾ ਤੇ ਇੱਥੇ ਘੱਟੋ-ਘੱਟ ਤਾਪਮਾਨ 13.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਰੂਪਨਗਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ’ਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਲੁਧਿਆਣਾ, ਫ਼ਰੀਦਕੋਟ, ਜਲੰਧਰ ਤੇ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਸਮੇਤ ਉੱਤਰੀ ਭਾਰਤ ‘ਚ ਰੁੱਤ ਬਦਲ ਰਹੀ ਹੈ। ਦੁਪਹਿਰ ਵੇਲੇ ਵੀ ਹੁਣ ਗਰਮੀ ਤੋਂ ਰਾਹਤ ਮਿਲ ਰਹੀ ਹੈ। ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਲ ਰਿਹਾ।

ਇਹ ਵੀ ਪੜ੍ਹੋ : 

ਮੁੰਬਈ ਦੇ ਜੁਹੂ ਵਿੱਚ ਟਾਈਗਰ ਸ਼ਰਾਫ 'ਤੇ ਗੋਲੀਆਂ ਚਲਾਈਆਂ ਗਈਆਂ; ਲਾਰੈਂਸ ਬਿਸ਼ਨੋਈ ਗਰੁੱਪ ਨੇ ਹਮਲੇ ਦੀ ਲਈ ਜ਼ਿੰਮੇਵਾਰੀ

ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 31 ਤੋਂ 32 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 24 ਅਕਤੂਬਰ ਤੱਕ ਪੂਰੇ ਪੰਜਾਬ ’ਚ ਮੌਸਮ ਸਾਫ਼ ਰਹੇਗਾ ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। 25 ਅਕਤੂਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦੇ ਅਸਰ ਨਾਲ 26 ਅਕਤੂਬਰ ਤੱਕ ਸੂਬੇ ਦੇ ਕਈ ਹਿੱਸਿਆਂ ’ਚ ਤੇਜ਼ ਹਵਾ ਦੇ ਨਾਲ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ 'ਚ ਠੰਡ ਦਾ ਆਗਾਜ਼ ਹੋ ਸਕਦਾ ਹੈ। ਸੂਬੇ 'ਚ ਹੁਣ ਵੀ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੇ ਗਰਮ ਕਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਠੰਡ ਦੇ ਆਗਮਨ ਦੇ ਚਲਦਿਆ ਸੂਬੇ 'ਚ ਸਕੂਲਾਂ ਦੇ ਸਮੇਂ 'ਚ ਵੀ ਬਦਲਾਅ ਕਰ ਦਿੱਤਾ ਗਿਆ ਹੈ।    

ਇਹ ਵੀ ਪੜ੍ਹੋ : 

https://www.ptcnews.tv/news-in-punjabi/amit-shah-to-visit-punjab-on-october-20-4430703

ਇਸ ਦੇ ਨਾਲ ਹੀ ਉੱਤਰੀ ਹਰਿਆਣਾ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ’ਚ ਪੱਛਮੀ ਗੜਬੜੀ ਚੱਕਰਵਾਤੀ ਹਵਾਈ ਪ੍ਰਣਾਲੀ ਦੇ ਰੂਪ ‘ਚ ਅਜੇ ਵੀ ਬਣੀ ਹੋਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਮੌਸਮ ਵਿਗੜਨ ਵਰਗੀ ਸਥਿਤੀ ਨਹੀਂ ਦਰਸਾਈ ਹੈ।

ਮੌਸਮ ਵਿੱਚ ਬਦਲਾਅ ਦੇ ਨਾਲ ਬਿਜਲੀ ਦੀ ਮੰਗ ਵੀ ਘੱਟ ਰਹੀ ਹੈ। ਪੰਜਾਬ ਵਿੱਚ ਸਵੇਰੇ 6 ਵਜੇ ਤੱਕ ਬਿਜਲੀ ਦੀ ਮੰਗ 7,286 ਮੈਗਾਵਾਟ ਦਰਜ ਕੀਤੀ ਗਈ। ਰਾਜ ਨੇ 2,771 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ, ਜਦੋਂ ਕਿ 2,887 ਮੈਗਾਵਾਟ ਦਾ ਟੀਚਾ ਸੀ। ਇਹ 116 ਮੈਗਾਵਾਟ ਦੀ ਕਮੀਂ ਨੂੰ ਦਰਸਾਉਂਦਾ ਹੈ। ਰਾਜ ਵਿੱਚ ਬਿਜਲੀ ਉਤਪਾਦਨ 4,503 ਮੈਗਾਵਾਟ ਰਿਹਾ। ਬਿਜਲੀ ਦੀ ਬਾਰੰਬਾਰਤਾ 50.02 ਹਰਟਜ਼ ਦਰਜ ਕੀਤੀ ਗਈ।




- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK