Sat, Jul 27, 2024
Whatsapp

Punjab Weather : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਿਹਾ ਭਾਰੀ ਮੀਂਹ

Punjab Weather: ਪੰਜਾਬ 'ਚ ਮੌਸਮ ਨੂੰ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ।

Reported by:  PTC News Desk  Edited by:  Shameela Khan -- October 16th 2023 08:32 AM -- Updated: October 16th 2023 08:33 AM
Punjab Weather : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼,  ਵੱਖ-ਵੱਖ  ਜ਼ਿਲ੍ਹਿਆਂ 'ਚ ਪੈ ਰਿਹਾ ਭਾਰੀ ਮੀਂਹ

Punjab Weather : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਿਹਾ ਭਾਰੀ ਮੀਂਹ

Punjab Weather : ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਚੰਡੀਗੜ੍ਹ, ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ 'ਚ ਕਈ ਥਾਵਾਂ 'ਤੇ ਬਾਰਿਸ਼ ਹੋ ਰਹੀ ਹੈ। ਗੜੇਮਾਰੀ ਵੀ ਹੋਈ ਹੈ। ਮੀਂਹ ਦੇ ਨਾਲ ਹੀ ਸਰਦੀ ਨੇ ਵੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਸੂਬੇ ਵਿੱਚ 13 ਅਕਤੂਬਰ ਤੋਂ 18 ਅਕਤੂਬਰ ਤੱਕ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੂਬੇ ਵਿੱਚ 15 ਅਤੇ 16 ਅਕਤੂਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਿਜਲੀ, ਗਰਜ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਵੱਲੋਂ ਅੱਜ 16 ਅਕਤੂਬਰ ਨੂੰ ਸਵੇਰੇ 5.47 ਵਜੇ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ। , ਫਿਰੋਜ਼ਪੁਰ, ਜਲੰਧਰ ਆਦਿ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 14 ਅਕਤੂਬਰ ਦੀ ਰਾਤ ਨੂੰ ਤੇਜ਼ ਤੂਫਾਨ ਆਇਆ ਸੀ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ। ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ 'ਚ ਮੌਸਮ ਠੰਡਾ ਹੋਣ ਲੱਗਾ ਹੈ ਅਤੇ ਹਲਕੀ ਠੰਡ ਨੇ ਵੀ ਦਸਤਕ ਦੇ ਦਿੱਤੀ ਹੈ। ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕੱਲ੍ਹ ਤੱਕ, ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ।

- PTC NEWS

Top News view more...

Latest News view more...

PTC NETWORK