Shiromani Akali Dal ਪੁਨਰ ਸੁਰਜੀਤ ਨੂੰ ਵੱਡਾ ਝਟਕਾ , ਚਰਨਜੀਤ ਸਿੰਘ ਬਰਾੜ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Charanjit Singh Brar resignes : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ (Shiromani Akali Dal Punar Surjit) ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ (Charanjit Singh Brar resignes ) ਨੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਬਰਾੜ ਨੇ ਆਪਣੇ ਅਸਤੀਫ਼ੇ ਸਬੰਧੀ ਫੇਸਬੁੱਕ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਅਸਤੀਫਾ ਦਿੰਦਿਆਂ ਲਿਖਿਆ ਹੈ- ''ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾਂ ਹਾਂ। ਭਾਵੇਂ ਕਿ ਆਪਣੇ ਹੱਥੀਂ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀਂ ਬਚਿਆ।
ਉਨ੍ਹਾਂ ਅਸਤੀਫਾ ਦਿੰਦਿਆਂ ਲਿਖਿਆ ਹੈ- ''ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ। ਭਾਵੇ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾ ਬਹੁਤ ਔਖਾ ਹੁੰਦਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ। ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਬਰੀ ਭਰਤੀ ਕਮੇਟੀ ਰਾਹੀ ਕਰਵਾਈ ਗਈ ਭਰਤੀ ਲਈ ਮੈਂ ਬਹੁਤ ਹੀ ਉਤਸਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿੱਚੋ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ।
ਖਾਸ ਕਰ ਮਾਲਵੇ ਵਿੱਚ ਬਾਦਲ ਪਰਿਵਾਰ ਦਾ ਆਪਣਾ ਨਿੱਜੀ ਦਬਾਅ ਹੋਣ ਦੇ ਬਾਵਜੂਦ ਵੀ ਮਾਲਵੇ ਸਮੇਤ ਸਾਰੇ ਹੀ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਜਿਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪਰਸਤ ਨਵੀ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ ਪਰ ਬੜੇ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਵੱਲੋ ਸਿਧਾਂਤਕ ਤੌਰ 'ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋਂ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋਂ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। ਭਾਵੇ ਪਾਰਟੀ ਪ੍ਰਧਾਨ ਨਾਲ ਸਿਧਾਤਕ ਵਿਚਾਰਾਂ ਦੇ ਵਖਰੇਵਿਆਂ ਦੇ ਬਾਵਜੂਦ ਉਥੇ ਜਾਤੀ ਤੌਰ 'ਤੇ ਇਜਤ ਮਾਣ ਵਿੱਚ ਕੋਈ ਕਮੀ ਨਹੀ ਸੀ ਪਰ ਸਿਧਾਤਕ ਤੌਰ 'ਤੇ ਆਈਆਂ ਵੱਡੀਆਂ ਉਣਤਾਈਆਂ ਕਰਕੇ ਸਾਰਾ ਕੁਝ ਖੁਦ ਛੱਡ ਕੇ ਸੁਧਾਰ ਵੱਲ ਨੂੰ ਹੋ ਤੁਰਿਆ ਸੀ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀ ਪਾਰਟੀ ਦੀ ਪੁਨਰ ਸੁਰਜੀਤੀ ਵਿੱਚ ਵੀ ਸਿਧਾਤਾਂ 'ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ।
ਇੱਥੋ ਤੱਕ ਕਿ ਮਿੱਤੀ 11 ਅਗਸਤ ਨੂੰ ਪਾਰਟੀ ਪ੍ਰਧਾਨ ਦੀ ਚੋਣ ਤੋ ਬਾਅਦ ਪੰਜ ਮਹੀਨੇ ਵਿੱਚ ਕਿਸੇ ਵੀ ਲੋਕ ਮੁੱਦਿਆਂ ਲਈ ਧਰਤੀ 'ਤੇ ਕਿਤੇ ਵੀ ਲੜਦੇ ਨਜ਼ਰ ਨਹੀਂ ਆਏ ਅਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪ੍ਰੋਗਰਾਮ ਦਿੱਤਾ ਗਿਆ। ਜਿਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਭਗ ਟੁੱਟ ਚੁੱਕਿਆ ਹੈ। ਸੋ ਮੈਂ ਕਿਸੇ ਦੀ ਨੁਕਤਾਚੀਨੀ ਕਰਨ ਦੀ ਬਜਾਏ ਗੁਰੂ ਸਾਹਿਬ ਦੀ ਬਾਣੀ ਵਿੱਚੋ ਪੰਕਤੀ ਰਾਹੀ ਆਪਣਾ ਵਿਚਾਰ ਵਿਆਕਤ ਕਰਦਾਂ ਹਾਂ ਕਿ "ਹਮ ਨਹੀ ਚੰਗੇ ਬੁਰਾ ਨਹੀ ਕੋਇ" ਆਸ ਕਰਦਾਂ ਹਾਂ ਕਿ ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋਂ ਭੜਕੀ ਹੋਈ ਲੀਡਰਸ਼ਿਪ ਹਾਲੇ ਵੀ ਆਪਣੇ ਆਪ ਨੂੰ ਦਰੁੱਸਤ ਕਰ ਲੈਣ ਤਾਂ ਪਾਰਟੀ 'ਚ ਸੁਧਾਰ ਹੋ ਸਕਦਾ ਹੈ ਤੇ ਪਾਰਟੀ ਕਾਮਯਾਬ ਹੋਵੇ ਮੇਰੀਆਂ ਪਾਰਟੀ ਲਈ ਇਹੀ ਸੁਭਕਾਮਨਾਵਾਂ ਹਨ।
ਮੈਂ ਇਹ ਵੀ ਉਮੀਦ ਕਰਦਾਂ ਕਿ ਮੇਰੇ ਨਾਲ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ 'ਚ ਨਹੀ ਪੈਣਗੇ ਕਿਉਕਿ ਮੇਰੇ ਵੱਲੋਂ ਜਵਾਬ ਦੇਣ ਨਾਲ ਇਸ ਧੜੇ ਦਾ ਵੱਡਾ ਨੁਕਸਾਨ ਹੋਵੇਗਾ। ਮੇਰੇ ਦੁਆਰਾ ਹੀ ਪਹਿਲੀ ਚਿੱਠੀ ਲਿਖ ਕੇ ਸ਼ੁਰੂ ਕੀਤੀ ਇਹ ਦੂਸਰੀ ਸੁਧਾਰ ਲਹਿਰ ਦਾ ਨੁਕਸਾਨ ਕਿਸੇ ਕੀਮਤ ਵਿੱਚ ਮੈਂ ਨਹੀ ਕਰਨਾਂ ਚਾਹੁੰਦਾ। ਇਸੇ ਕਰਕੇ ਹੀ ਮੈਂ 13 ਅਕਤੂਬਰ 2025 ਤੋਂ ਕੰਮ ਛੱਡ ਕੇ ਚੁੱਪ-ਚਾਪ ਘਰ ਬੈਠ ਗਿਆ ਸੀ ਪਰ ਜਿੰਦਗੀ ਬੈਠਣ ਦਾ ਨਾਮ ਨਹੀਂ ਇਹ ਪਹੀਆ ਚਲਦਾ ਰਹੇ ਫਿਰ ਜਿੰਦਗੀ ਕਹਾਉਦਾ ਹੈ। ਵਾਹਿਗੁਰੂ ਸਾਹਿਬ ਜੀ ਜਿਥੇ ਚਾਹੁੰਣਗੇ ,ਉਥੇ ਆਉਣ ਵਾਲੇ ਸਮੇਂ ਵਿੱਚ ਪੰਥ ਅਤੇ ਪੰਜਾਬ ਲਈ ਸੇਵਾ ਲੈ ਲੈਣਗੇ।

- PTC NEWS