Suspended SSP ਰਵਜੋਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਬਚਾਉਣ ਦੀਆਂ ਕੋਸ਼ਿਸ਼ਾਂ ! 1 ਮਹੀਨੇ ਬਾਅਦ ਦਾਖਲ ਕੀਤੀ ਗਈ ਚਾਰਜ਼ਸ਼ੀਟ
ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ਦੌਰਾਨ ਤਰਨਤਾਰਨ ਦੀ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਖਿਲਾਫ਼ ਤਕਰੀਬਨ ਇੱਕ ਮਹੀਨੇ ਬਾਅਦ ਚਾਰਜ਼ਸ਼ੀਟ ਦਾਖਲ ਕੀਤੀ ਗਈ ਹੈ। ਜਿਸ ’ਤੇ ਇਹ ਸਵਾਲ ਉੱਠ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਮੁਅੱਤਲ ਐਸਐਸਪੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਕੀਤੀ ਜਾ ਰਹੀ ਹੈ। ਦਰਅਸਲ ਇੱਕ ਮਹੀਨੇ ਤੋਂ ਸੀਐੱਮ ਭਗਵੰਤ ਮਾਨ ਵਿਦੇਸ਼ ਦੌਰੇ ’ਤੇ ਹੋਣ ਕਾਰਨ ਮਾਮਲੇ ਸਬੰਧੀ ਜਾਂਚ ਇੱਕ ਮਹੀਨੇ ਤੱਕ ਲਟਕੀ ਰਹੀ।
ਮਿਲੀ ਜਾਣਕਾਰੀ ਮੁਤਾਬਿਕ ਤਰਨਤਾਰਨ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਰਵਜੋਤ ਕੌਰ ਗਰੇਵਾਲ, ਜਿਨ੍ਹਾਂ ਨੂੰ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਮੁਅੱਤਲ ਕਰ ਦਿੱਤਾ ਗਿਆ ਸੀ, ਨੂੰ ਰਸਮੀ ਤੌਰ 'ਤੇ 'ਪੱਖਪਾਤੀ ਆਚਰਣ' ਦੇ ਆਧਾਰ 'ਤੇ ਚਾਰਜਸ਼ੀਟ ਸੌਂਪ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਰੇਵਾਲ ਨੂੰ ਇਲਜ਼ਾਮਾਂ ਦਾ ਜਵਾਬ ਦੇਣ ਲਈ ਇੱਕ ਮਹੀਨਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Jalandhar ਪੱਛਮੀ ਹਲਕੇ ਤੋਂ ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ
- PTC NEWS