Mon, Dec 8, 2025
Whatsapp

Chhattisgarh Accident : ਫ਼ਿਲਮ ਦੇਖ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ , 6 ਲੋਕਾਂ ਦੀ ਮੌਤ ਅਤੇ 5 ਗੰਭੀਰ ਜ਼ਖਮੀ

Chhattisgarh Accident: ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਵਿੱਚ 18 ਨਵੰਬਰ ਦੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਜਗਦਲਪੁਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੋ ਪਰਿਵਾਰਾਂ ਦੇ ਮੈਂਬਰ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਇੱਕ ਪਿਤਾ ਅਤੇ ਪੁੱਤਰ ਵੀ ਸ਼ਾਮਲ ਹੈ

Reported by:  PTC News Desk  Edited by:  Shanker Badra -- November 19th 2025 05:53 PM
Chhattisgarh Accident : ਫ਼ਿਲਮ ਦੇਖ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ , 6 ਲੋਕਾਂ ਦੀ ਮੌਤ ਅਤੇ 5 ਗੰਭੀਰ ਜ਼ਖਮੀ

Chhattisgarh Accident : ਫ਼ਿਲਮ ਦੇਖ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ , 6 ਲੋਕਾਂ ਦੀ ਮੌਤ ਅਤੇ 5 ਗੰਭੀਰ ਜ਼ਖਮੀ

Chhattisgarh Accident: ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਵਿੱਚ 18 ਨਵੰਬਰ ਦੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੰਜ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਜਗਦਲਪੁਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੋ ਪਰਿਵਾਰਾਂ ਦੇ ਮੈਂਬਰ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਇੱਕ ਪਿਤਾ ਅਤੇ ਪੁੱਤਰ ਵੀ ਸ਼ਾਮਲ ਹੈ।

ਛੱਤੀਸਗੜ੍ਹੀ ਫਿਲਮ "ਮਾਟੀ" ਦੇਖ ਕੇ ਵਾਪਸ ਆ ਰਹੇ ਹਨ


ਇਹ ਭਿਆਨਕ ਹਾਦਸਾ ਮੰਗਲਵਾਰ ਦੇਰ ਰਾਤ ਕੋਂਡਾਗਾਓਂ ਦੇ ਸਿਟੀ ਕੋਤਵਾਲੀ ਥਾਣਾ ਖੇਤਰ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡੋਂਗਰ ਪਿੰਡ ਦੇ 11 ਲੋਕ ਛੱਤੀਸਗੜ੍ਹੀ ਫਿਲਮ "ਮਾਟੀ" ਦੇਖ ਕੇ ਸਕਾਰਪੀਓ ਵਿੱਚ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਮਸੌਰਾ ਟੋਲ ਪਲਾਜ਼ਾ 'ਤੇ ਪਹੁੰਚੀ, ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਕੀ ਪਤਾ ਸੀ ਕਿ ਇੰਜੋਏ ਕਰਨ ਲਈ "ਮਾਟੀ" ਫਿਲਮ ਦੇਖਣ ਜਾ ਰਹੇ ਹਨ, ਪਰ ਉਹ ਖੁਦ ਮਿੱਟੀ ਵਿੱਚ ਮਿਲ ਜਾਣਗੇ।

ਮ੍ਰਿਤਕਾਂ ਵਿੱਚ ਪਿਤਾ ਅਤੇ ਪੁੱਤਰ 

ਮ੍ਰਿਤਕਾਂ ਦੀ ਪਛਾਣ ਨੂਤਨ ਮਾਂਝੀ (18), ਸ਼ਤਰੂਘਨ ਮਾਂਝੀ (26), ਲਖਨਰਾਮ ਮਾਂਝੀ (40), ਉਪੇਂਦਰ ਮਾਂਝੀ (17) ਅਤੇ ਰੂਪੇਸ਼ ਮਾਂਝੀ (23) ਵਜੋਂ ਹੋਈ ਹੈ। ਇੱਕ ਹੋਰ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਲਖਨਰਾਮ ਮਾਂਝੀ ਅਤੇ ਉਪੇਂਦਰ ਮਾਂਝੀ ਪਿਤਾ ਅਤੇ ਪੁੱਤਰ ਸਨ। ਇਸ ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਜਗਦਲਪੁਰ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਦੋ ਦਾ ਕੋਂਡਾਗਾਓਂ ਵਿੱਚ ਇਲਾਜ ਚੱਲ ਰਿਹਾ ਹੈ।  

ਘਟਨਾ ਸਥਾਨ 'ਤੇ ਮਚੀ ਹਫੜਾ-ਦਫੜੀ

ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕੀਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਕੋਂਡਾਗਾਓਂ ਪੁਲਿਸ ਮੌਕੇ 'ਤੇ ਪਹੁੰਚੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

- PTC NEWS

Top News view more...

Latest News view more...

PTC NETWORK
PTC NETWORK