Chicago Open University ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ
Chicago Open University News : ਇੱਕ ਨਿੱਜੀ ਟੀਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਹੈ। ਅੰਮ੍ਰਿਤਪਾਲ ਸਿੰਘ ਦਰਦੀ ਨੂੰ ਉਨ੍ਹਾਂ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਤੇ ਮੱਲ੍ਹਾਂ ਮਾਰਨ ਬਦਲੇ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 1999 ਤੋਂ ਪੱਤਰਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਹੁਣ ਤੱਕ ਅਨੇਕਾਂ ਵਾਰ ਵੱਖ ਵੱਖ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਵਿੱਚ ਵਿਦੇਸ਼ੀ ਦੌਰਿਆਂ 'ਤੇ ਜਾ ਚੁੱਕੇ ਹਨ। ਇਨ੍ਹਾਂ ਵੱਲੋਂ ਅਖ਼ਬਾਰ ਵਿੱਚ ਸਿਆਸੀ ਵਿਸ਼ਲੇਸ਼ਣ ਅਤੇ ਵੱਖ ਵੱਖ ਮੁੱਦਿਆਂ ਤੇ ਲੇਖ ਲਿਖੇ ਜਾਂਦੇ ਹਨ ਅਤੇ ਇਨ੍ਹਾਂ ਵੱਲੋਂ ਕਈ ਪ੍ਰੋਗਰਾਮ ਇਨ੍ਹਾਂ ਵੱਲੋਂ ਚਲਾਏ ਜਾਂਦੇ ਰਹੇ ਹਨ।
ਕਾਬਿਲੇਗੌਰ ਹੈ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਦਰਦੀ ਕੇਨੈਡਾ ਅਤੇ ਅਮਰੀਕਾ ਦੇ ਦੌਰੇ ਤੇ ਸਨ ਇਸ ਲਈ ਉਨ੍ਹਾਂ ਦੀ ਥਾਂ ਉਨ੍ਹਾਂ ਦੀ ਪਤਨੀ ਵੱਲੋਂ ਸ਼ਿਕਾਗੋ ਓਪਨ ਯੂਨਿਵਰਸਿਟੀ ਦੀ ਦਿੱਲੀ ਸ਼ਾਖਾ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ। ਡਾਕਟਰੇਟ ਦੀ ਡਿਗਰੀ ਹਾਸਲ ਕਰਨ ਮਗਰੋਂ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
- PTC NEWS