Sun, May 12, 2024
Whatsapp

ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਹਰ ਜਾਣਕਾਰੀ...ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ

ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ।

Written by  KRISHAN KUMAR SHARMA -- April 28th 2024 02:00 PM
ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਹਰ ਜਾਣਕਾਰੀ...ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ

ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਹਰ ਜਾਣਕਾਰੀ...ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ

ਚੰਡੀਗੜ੍ਹ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।


ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ​​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

WhatsApp ਚੈਨਲ ਦਾ ਲਿੰਕ: https://whatsapp.com/channel/0029VaXAfbp2975C6NZL2G02

- PTC NEWS

Top News view more...

Latest News view more...