Sat, Apr 27, 2024
Whatsapp

CM ਮਾਨ ਨੇ ਦੋਗਲਾ ਕਿਰਦਾਰ ਨਿਭਾ ਕੇ ਕਿਸਾਨ ਤੇ ਕੇਂਦਰ ਵਿਚਾਲੇ ਗੱਲਬਾਤ ਨੂੰ ਕੀਤਾ ਫੇਲ੍ਹ: ਅਕਾਲੀ ਦਲ

Written by  KRISHAN KUMAR SHARMA -- February 20th 2024 05:43 PM
CM ਮਾਨ ਨੇ ਦੋਗਲਾ ਕਿਰਦਾਰ ਨਿਭਾ ਕੇ ਕਿਸਾਨ ਤੇ ਕੇਂਦਰ ਵਿਚਾਲੇ ਗੱਲਬਾਤ ਨੂੰ ਕੀਤਾ ਫੇਲ੍ਹ: ਅਕਾਲੀ ਦਲ

CM ਮਾਨ ਨੇ ਦੋਗਲਾ ਕਿਰਦਾਰ ਨਿਭਾ ਕੇ ਕਿਸਾਨ ਤੇ ਕੇਂਦਰ ਵਿਚਾਲੇ ਗੱਲਬਾਤ ਨੂੰ ਕੀਤਾ ਫੇਲ੍ਹ: ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਨੇ ਮੰਗਲਵਾਰ ਕਿਸਾਨ ਯੂਨੀਅਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਫੇਲ੍ਹ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਰਾਰ ਦਿੱਤਾ ਅਤੇ ਕਿਹਾ ਕਿ ਗੱਲਬਾਤ ਦੌਰਾਨ ਮੁੱਖ ਮੰਤਰੀ ਦੇ ਦੋਗਲੇ ਕਿਰਦਾਰ ਕਾਰਨ ਕਿਸਾਨ ਫੇਲ੍ਹ ਹੋਏ ਹਨ ਤੇ ਉਹਨਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਫੜਨਾ ਪਿਆ ਹੈ।

ਇਸ ਘਟਨਾਕ੍ਰਮ ’ਤੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ (Kisan Andolan 2.0) ਦੇ ਸ਼ਾਂਤਮਈ ਰੋਸ ਮੁਜ਼ਾਹਰੇ ਨੂੰ ਕੁਚਲਣ ਦੀ ਕੋਸ਼ਿਸ਼ ਨਾ ਕਰੇ ਅਤੇ ਕਿਹਾ ਕਿ ਲੋਕਤੰਤਰ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਹਰੇਕ ਦਾ ਮੌਲਿਕ ਅਧਿਕਾਰ ਹੈ ਤੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਣਾ ਚਾਹੀਦਾ ਹੈ।


ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਅਪੀਲ

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ’ਤੇ ਵਿਚਾਰ ਕਰੇ ਅਤੇ ਕਿਹਾ ਕਿ ਜੇਕਰ ਕਾਰਪੋਰੇਟ ਘਰਾਣਿਆਂ ਦਾ ਲੱਖਾਂ ਕਰੋੜ ਰੁਪਏ ਮੁਆਫ ਹੋ ਸਕਦਾ ਹੈ ਤਾਂ ਫਿਰ ਕਿਸਾਨ ਜੋ ਦੇਸ਼ ਨੂੰ ਅਨਾਜ ਸੁਰੱਖਿਆ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਉਂਦੇ ਹਨ, ਉਨ੍ਹਾਂ ਨਾਲ ਵੀ ਵਿਤਕਰਾ ਨਹੀਂ ਹੋਣਾ ਚਾਹੀਦਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ (CM Mann) ਨੇ ਪਿਛਲੇ ਇਕ ਹਫਤੇ ਤੋਂ ਆਪਣਾ ਪੂਰਾ ਦੋਗਲਾ ਕਿਰਦਾਰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਨੇ ਹਰਿਆਣਾ ਪੁਲਿਸ ਨੂੰ ਪੰਜਾਬ ਦੇ ਕਿਸਾਨਾਂ ’ਤੇ ਪੰਜਾਬ ਦੀ ਧਰਤੀ ’ਤੇ ਹੰਝੂ ਗੈਸ ਦੇ ਗੋਲੇ ਛੱਡਣ ਤੇ ਰਬੜ ਦੀਆਂ ਗੋਲੀਆਂ ਚਲਾਉਣ ਦੇ ਆਗਿਆ ਦੇ ਦਿੱਤੀ ਤੇ ਦੂਜੇ ਪਾਸੇ ਉਨ੍ਹਾਂ ਕੇਂਦਰ ਸਰਕਾਰ ਨੂੰ ਗੁੰਮਰਾਹ ਕੀਤਾ ਕਿ ਕਿਸਾਨਾਂ ਦੀ ਅਸਲ ਮੰਗ ਕੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਈ ਸਵਾਲਾਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦੱਸਣ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਇਹ ਹੁਕਮ ਕਿਉਂ ਦਿੱਤੇ ਗਏ ਕਿ ਉਹ ਜ਼ਿਲ੍ਹੇ ਵਿਚ ਇੰਟਰਨੈਟ ਬੰਦ ਕਰਨ ਦੀ ਲਿਖਤੀ ਮੰਗ ਕਰੇ। ਉਨ੍ਹਾਂ ਇਹ ਵੀ ਦੱਸਣ ਉਹਨਾਂ ਨੇ ਕੇਂਦਰ ਸਰਕਾਰ ਨੂੰ ਹਾਲਾਤ ਦੀ ਗੰਭੀਰਤਾ ਤੋਂ ਜਾਣੂ ਕਰਵਾ ਕੇ ਕੇਂਦਰ ਦੇ ਪ੍ਰਤੀਨਿਧਾਂ ਅੱਗੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਿਉਂ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਦੋਵੇਂ ਧਿਰਾਂ ਕੋਲ ਆਪਣਾ ਏਜੰਡਾ ਪੇਸ਼ ਕੀਤਾ ਤੇ ਸਾਰਾ ਮਾਹੌਲ ਖਰਾਬ ਕਰ ਕੇ ਗੱਲਬਾਤ ਹੀ ਫੇਲ੍ਹ ਕਰਵਾ ਦਿੱਤੀ। ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਪੰਜਾਬ ਦੀ ਧਰਤੀ ’ਤੇ ਕਿਸਾਨਾਂ ’ਤੇ ਹਮਲੇ ਲਈ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਕੋਈ ਕੇਸ ਕਿਉਂ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਚਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ (Sikh News) ਦੇ ਪਰਿਵਾਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ ਜਾ ਰਿਹਾ ਤੇ ਪੰਜਾਬਰ ਦੇ ਖੇਤਰ ਵਿਚ ਲਗਾਏ ਬੈਰੀਕੇਡ ਕਿਉਂ ਨਹੀਂ ਹਟਾਏ ਗਏ।

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਆਪ ਸਰਕਾਰ ਮੁੱਖ ਮੰਤਰੀ ਦੇ ਕੀਤੇ ਵਾਅਦੇ ਮੁਤਾਬਕ ਆਉਂਦੇ ਬਜਟ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਐਮ ਐਸ ਪੀ ਦੌਰ ਵਿਚ ਸ਼ਾਮਲ ਨਹੀਂ ਹੋਈਆਂ ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਦੇਣ ਦਾ ਕਾਨੂੰਨ ਲਿਆਵੇ।

-

Top News view more...

Latest News view more...