Sat, Jun 3, 2023
Whatsapp

CM Mann Visit Rain Affected Areas: ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

Written by  Aarti -- March 26th 2023 01:14 PM
CM Mann Visit Rain Affected Areas: ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ

CM Mann Visit Rain Affected Areas: ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ

CM Mann Visit Rain Affected Areas: ਪੰਜਾਬ ’ਚ ਬੇਮੌਸਮੀ ਮੀਂਹ, ਹਨੇਰੀ, ਝੱਖੜ ਅਤੇ ਤੂਫ਼ਾਨ ਨੇ ਕਿਸਾਨਾਂ ’ਤੇ ਕਹਿਰ ਢਾਹਿਆ ਹੈ। ਸ਼ੁੱਕਰਵਾਰ ਨੂੰ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਭਰ 'ਚ ਖੜੀ ਕਣਕ ਦੀ ਫਸਲ ਨੂੰ ਨੁਕਸਾਨ ਹੋਇਆ ਤੇ ਕਈ ਥਾਵਾਂ ’ਚ ਕਣਕ ਦੀ ਫਸਲ ਵਿੱਛ ਗਈ ਹੈ। ਕਿਸਾਨਾਂ ’ਤੇ ਇਸਦਾ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਵੱਲੋਂ ਟਵੀਟ ਵੀ ਕੀਤਾ ਗਿਆ ਹੈ।



ਟਵੀਟ ਰਾਹੀਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਅੱਜ ਉੱਥੇ ਪਹੁੰਚ ਰਿਹਾ ਹਾਂ। ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। 

ਇਹ ਵੀ ਪੜ੍ਹੋ: Moosewala father receives death threat: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

- PTC NEWS

adv-img

Top News view more...

Latest News view more...