Baba Sucha Singh cremation : ਪੰਜ ਤੱਤਾਂ 'ਚ ਵਿਲੀਨ ਹੋਏ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ
Baba Sucha Singh cremation : ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਦੇ ਕਿਨਾਰੇ ਤੇ ਬਣੇ ਸ਼ਮਸ਼ਾਨ ਘਾਟ 'ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੰਤਿਮ ਸਸਕਾਰ ਪੂਰੀਆਂ ਸਿੱਖ ਰਹੁ-ਰੀਤਾਂ ਨਾਲ ਕੀਤਾ ਗਿਆ। ਇਸ ਮੌਕੇਂ ਵੱਖ-ਵੱਖ ਜਥੇਬੰਦੀਆਂ ਤੇ ਦਲ ਪੰਥਾਂ ਦੇ ਨੁਮਾਇੰਦੇ ਤੇ ਆਗੂ ਮੌਜੂਦ ਰਹੇ।
ਗੌਰ ਤਲਬ ਹੈ ਕਿ ਬਾਬਾ ਸੁੱਚਾ ਸਿੰਘ ਦਾ ਬੀਤੇ ਕੱਲ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ ਗਿਆ ਤੇ ਕਿਲਾ ਅਨੰਦਗੜ੍ਹ ਸਾਹਿਬ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਤਕਰੀਬਨ ਇਕ ਵਜੇ ਦੇ ਕਰੀਬ ਬਾਬਾ ਜੀ ਦੀ ਮ੍ਰਿਤਕ ਦੇਹ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਲਜਾਂਦਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਗੱਡੀਆਂ ਦਾ ਕਾਫਲਾ ਤੇ ਸੰਗਤਾਂ ਦੀ ਗਿਣਤੀ ਉਹਨਾਂ ਦੇ ਨਾਲ ਸੀ। ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਦੇ ਕਿਨਾਰੇ ਤੇ ਬਣੇ ਸ਼ਮਸ਼ਾਨ ਘਾਟ ਵਿਖੇ ਬਾਬਾ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਤੇ ਉਹਨਾਂ ਦੀ ਮ੍ਰਿਤਕ ਦੇ ਪੰਜ ਤੱਤਾਂ ਵਿੱਚ ਵਲੀਨ ਹੋਈ।
ਬਾਬਾ ਸਤਨਾਮ ਸਿੰਘ ਥਾਪੇ ਗਏ ਨਵੇਂ ਮੁਖੀ
ਉਪਰੰਤ, ਮੌਕੇ 'ਤੇ ਮੌਜੂਦ ਦਲ ਪੰਥਾਂ ਦੇ ਆਗੂਆਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸਥਾਨਕ ਸੰਗਤਾਂ ਅਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਟਰਸਟ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਸੰਤ ਬਾਬਾ ਸਤਨਾਮ ਸਿੰਘ ਦੇ ਸਿਰ ਤੇ ਦਸਤਾਰ ਸਜਾ ਕੇ ਉਹਨਾਂ ਨੂੰ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦਾ ਮੁੱਖ ਪ੍ਰਬੰਧਕ ਥਾਪਿਆ ਗਿਆ।
- PTC NEWS