Sat, Oct 17, 2026
Whatsapp

ਬੱਚਿਆਂ ਨੂੰ Internet ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖ ਸਕਦੇ : ਸੁਪਰੀਮ ਕੋਰਟ

ਸੁਰੱਖਿਆ ਲਈ ਸੋਸ਼ਲ ਮੀਡੀਆ 'ਤੇ 'ਚਾਈਲਡ ਮੋਡ' ਲਾਗੂ ਕਰਨ ਦੀ ਸਲਾਹ

Reported by:  PTC News Desk  Edited by:  Jaswinder Kaur -- October 17th 2026 04:45 PM -- Updated: October 17th 2026 04:46 PM
ਬੱਚਿਆਂ ਨੂੰ Internet ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖ ਸਕਦੇ : ਸੁਪਰੀਮ ਕੋਰਟ

ਬੱਚਿਆਂ ਨੂੰ Internet ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖ ਸਕਦੇ : ਸੁਪਰੀਮ ਕੋਰਟ

Children Internet Safety : ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ ਇੰਟਰਨੈੱਟ ਤੱਕ ਪਹੁੰਚ ਅਤੇ ਇਸ ਦੀ ਵਰਤੋਂ ਹਰੇਕ ਵਿਅਕਤੀ ਲਈ, ਜਿਸ ਵਿੱਚ ਬੱਚੇ ਵੀ ਸ਼ਾਮਲ ਹਨ, ਇੱਕ ਮੌਲਿਕ ਅਧਿਕਾਰ ਹੈ। ਅਦਾਲਤ ਨੇ ਸੰਵਿਧਾਨ ਦੀਆਂ ਧਾਰਾਵਾਂ 21 ਅਤੇ 19(1)(a) ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਆਜ਼ਾਦੀ ਆਪਸ ਵਿੱਚ ਵਿਰੋਧੀ ਨਹੀਂ ਹਨ। 'ਲਾਈਵ ਲਾਅ' ਦੀ ਇੱਕ ਰਿਪੋਰਟ ਅਨੁਸਾਰ ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ 'ਤੇ ਆਧਾਰਿਤ ਬੈਂਚ ਨੇ ਸੁਝਾਅ ਦਿੱਤਾ ਕਿ ਬੱਚਿਆਂ ਨੂੰ ਇੰਟਰਨੈੱਟ ਦੀ ਵਰਤੋਂ ਕਰਨ ਤੋਂ ਪੂਰੀ ਤਰ੍ਹਾਂ ਰੋਕਣ ਦੀ ਬਜਾਏ, ਸੋਸ਼ਲ ਮੀਡੀਆ ਖਾਤਿਆਂ ਲਈ 'ਚਾਈਲਡ ਮੋਡ' ਵਰਗੇ ਉਪਾਵਾਂ ਰਾਹੀਂ ਉਨ੍ਹਾਂ ਦੀ ਆਨਲਾਈਨ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ਇੰਟਰਨੈੱਟ ਬੱਚਿਆਂ ਲਈ ਸਿੱਖਿਆ, ਜਾਣਕਾਰੀ ਅਤੇ ਆਪਣੇ ਵਿਚਾਰ ਪ੍ਰਗਟਾਉਣ ਦਾ ਅਹਿਮ ਸਾਧਨ ਹੈ। ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਕਈ ਬੱਚਿਆਂ ਲਈ ਇਹ ਸਿੱਖਣ ਅਤੇ ਜਾਣਕਾਰੀ ਹਾਸਲ ਕਰਨ ਦਾ ਮੁੱਖ ਸਰੋਤ ਹੈ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੀ ਇੰਟਰਨੈੱਟ ਦੂਜਿਆਂ ਨਾਲ ਜੁੜਨ ਅਤੇ ਆਪਣੇ ਵਰਗੇ ਲੋਕਾਂ ਨਾਲ ਸੰਪਰਕ ਬਣਾਉਣ ਦਾ ਸਾਧਨ ਹੋ ਸਕਦਾ ਹੈ।

ਬੈਂਚ ਨੇ ਕਿਹਾ ਕਿ ਸੋਸ਼ਲ ਮੀਡੀਆ ਕੰਪਨੀਆਂ ਦੀ ਨਾਕਾਮੀ ਲਈ ਬੱਚਿਆਂ ਨੂੰ ਸਜ਼ਾ ਨਹੀਂ ਦਿੱਤੀ ਜਾ ਸਕਦੀ। ਜੇ ਬੱਚਿਆਂ ’ਤੇ ਪੂਰੀ ਪਾਬੰਦੀ ਲਾਈ ਜਾਂਦੀ ਹੈ ਤਾਂ ਉਹ ਅਜਿਹੀਆਂ ਵੈੱਬਸਾਈਟਾਂ ਅਤੇ ਮੰਚਾਂ ਵੱਲ ਜਾ ਸਕਦੇ ਹਨ, ਜਿੱਥੇ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਬੰਧ ਹੋਰ ਵੀ ਕਮਜ਼ੋਰ ਹੋਣ। ਅਦਾਲਤ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ ਪਾਬੰਦੀ ਦੇ ਡਰ ਕਾਰਨ ਆਨਲਾਈਨ ਧਮਕੀਆਂ ਜਾਂ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਬੱਚੇ ਆਪਣੇ ਮਾਪਿਆਂ ਜਾਂ ਭਰੋਸੇਯੋਗ ਵਿਅਕਤੀਆਂ ਨੂੰ ਦੱਸਣ ਤੋਂ ਝਿਜਕ ਸਕਦੇ ਹਨ।

ਇਹ ਵੀ ਪੜ੍ਹੋ : 

ਪੰਜਾਬ ਪੁਲਿਸ ਵੱਲੋਂ 35 ਸੋਸ਼ਲ ਮੀਡੀਆ ਅਕਾਊਂਟਾਂ ਖਿਲਾਫ਼ ਕੇਸ ਦਰਜ, ਪੰਜਾਬ ਤੇ ਕੈਨੇਡਾ ਨਾਲ ਸਬੰਧਤ ਹਨ ਕਈ ਪੱਤਰਕਾਰਾਂ ਤੇ ਇਮੀਗ੍ਰੇਸ਼ਨ ਖਾਤੇ


ਅਦਾਲਤ ਨੇ ਬੱਚਿਆਂ ਦੀ ਸੁਰੱਖਿਆ ਲਈ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਵਿੱਚ ‘ਚਾਈਲਡ ਮੋਡ’ ਵਰਗੇ ਪ੍ਰਬੰਧ ਕਰਨ ਦਾ ਸੁਝਾਅ ਦਿੱਤਾ। ਇਸ ਤਹਿਤ ਬੱਚਿਆਂ ਦੇ ਖਾਤੇ ਮੂਲ ਰੂਪ ਵਿੱਚ ਨਿੱਜੀ ਰੱਖਣ, ਅਣਜਾਣ ਬਾਲਗਾਂ ਵੱਲੋਂ ਸੁਨੇਹੇ ਭੇਜਣ ਅਤੇ ਸੰਪਰਕ ਕਰਨ ’ਤੇ ਪਾਬੰਦੀਆਂ ਲਾਉਣ ਅਤੇ ਉਨ੍ਹਾਂ ਨੂੰ ਦਿਖਾਈ ਜਾਣ ਵਾਲੀ ਸਮੱਗਰੀ ਤੇ ਇਸ਼ਤਿਹਾਰਾਂ ’ਤੇ ਨਿਯੰਤਰਣ ਕਰਨ ਵਰਗੇ ਕਦਮ ਚੁੱਕੇ ਜਾ ਸਕਦੇ ਹਨ। ਬੱਚਿਆਂ ਦੀ ਇੰਟਰਨੈੱਟ ਵਰਤੋਂ ਵਿੱਚ ਮਾਪਿਆਂ ਦੀ ਸਹਿਮਤੀ, ਸੇਧ ਅਤੇ ਨਿਗਰਾਨੀ ਨੂੰ ਵੀ ਅਹਿਮ ਮੰਨਿਆ ਗਿਆ ਹੈ।

ਅਦਾਲਤ ਨੇ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਹਾਰ ਨਾਲ ਸਬੰਧਤ ਸਮੱਗਰੀ ਦੀ ਪਛਾਣ ਕਰਨ ਅਤੇ ਉਸ ਨੂੰ ਹਟਾਉਣ ਲਈ ਕੌਮੀ ਡੇਟਾਬੇਸ ਬਣਾਉਣ ਸਮੇਤ ਕਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਕੇਂਦਰ ਸਰਕਾਰ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਲੋੜੀਂਦੇ ਨਿਯਮ ਤਿਆਰ ਕਰਨ ਲਈ ਕਿਹਾ ਗਿਆ ਹੈ। ਸਰਕਾਰ ਨੂੰ ਅਗਲੀ ਸੁਣਵਾਈ ’ਤੇ 10 ਦਸੰਬਰ ਤੱਕ ਕੀਤੀ ਕਾਰਵਾਈ ਬਾਰੇ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ।





 















 












 















 







- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK