Sun, Apr 28, 2024
Whatsapp

ਉਨ੍ਹਾਂ ’ਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ; ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

Written by  Aarti -- March 28th 2024 08:52 PM
ਉਨ੍ਹਾਂ ’ਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ; ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਉਨ੍ਹਾਂ ’ਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ; ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

Punjab Bachao Yatra: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਕੋਲ ਚੁਣਨ ਦਾ ਮੌਕਾ ਹੈ ਕਿ ਉਹ ਉਹਨਾਂ ਨੂੰ ਚੁਣਨ ਜਿਹੜੇ ਉਹਨਾਂ ਦੇ ਨਾਲ ਰਹਿੰਦੇ ਹਨ ਤੇ ਉਹਨਾਂ ਲਈ ਕੰਮ ਕਰਦੇ ਹਨ ਜਾਂ ਫਿਰ ਬਾਹਰਲੇ ਜੋ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ। 

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ ਅੱਜ ਸੀਨੀਅਰ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਸਰਦੂਲਗੜ੍ਹ ਅਤੇ ਤਲਵੰਡੀ ਸਾਬੋ ਹਲਕਿਆਂ ਦਾ ਦੌਰਾ ਕੀਤਾ, ਨੇ ਕਿਹਾ ਕਿ ਇਹ ਹੁਣ ਲੋਕਾਂ ਨੇ ਚੁਣਨਾ ਹੈ ਕਿ ਉਹ ਆਪਣਿਆਂ ਨੂੰ ਚੁਣਦੇ ਹਨ ਜਾਂ ਪਰਾਇਆਂ ਨੂੰ ਚੁਣੇ ਹਨ।


ਉਹਨਾਂ ਕਿਹਾ ਕਿ ਅਕਾਲੀ ਦਲ ਆਪਣੇ ਘਰ ਦੀ ਪਾਰਟੀ ਹੈ ਤੇ ਉਹਨਾਂ ਨੇ ਦਿੱਲੀ ਆਧਾਰਿਤ ਪਾਰਟੀਆਂ ’ਤੇ ਪੰਜਾਬੀਆਂ ਵਿਚ ਭੁਲੇਖੇ ਪੈਦਾ ਕਰਨ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਇਹ ਵੀ ਕਿਹਾ ਕਿ ਉਹਨਾਂ ਦੀ ਆਪਣੀ ਸਮਾਜਿਕ, ਧਾਰਮਿਕ ਤੇ ਸਿਆਸੀ ਫੌਜ ਸ਼੍ਰੋਮਣੀ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਰਚੀ ਜਾ ਰਹੀ ਸਾਜ਼ਿਸ਼ ਬੇਨਕਾਬ ਹੋ ਗਈ ਹੈ ਤੇ ਪੰਜਾਬੀ ਹੁਣ ਝਾੜੂ, ਖੂਨੀ ਪੰਜਾ ਤੇ ਕਮਲ ਦਾ ਫੁੱਲ ਛੱਡ ਕੇ ਤਕੜੀ ’ਤੇ ਵਿਸ਼ਵਾਸ ਕਰਨ ਲਈ ਤਿਆਰ ਹਨ। 

ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਕ ਵਾਰ ਪੰਜਾਬੀਆਂ ਨੇ ਅਕਾਲੀ ਦਲ ’ਤੇ ਮੁੜ ਵਿਸ਼ਵਾਸ ਕਰ ਲਿਆ ਤਾਂ ਫਿਰ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬੀਆਂ ਨੂੰ ਪੰਜਾਬੀਆਂ ਨਾਲ ਲੜਾਉਣ ਦੇ ਕੀਤੇ ਜਾਂਦੇ ਯਤਨ ਫੇਲ੍ਹ ਹੋ ਜਾਣਗੇ। 

ਯਾਤਰਾ ਨੂੰ ਦੋਵਾਂ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ ਤੇ ਪਿੰਡਾਂ ਵਿਚ ਅਤੇ ਬਜ਼ਾਰਾਂ ਵਿਚ ਸੈਂਕੜੇ ਲੋਕਾਂ ਨੇ ਬਾਹਰ ਆ ਕੇ ਪਾਰਟੀ ਪ੍ਰਧਾਨ ਦਾ ਸਵਾਗਤ ਕੀਤਾ ਤੇ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰ, ਜੀਪਾਂ, ਕਾਰਾਂ ਤੇ ਮੋਟਰ ਸਾਈਕਲ ਲੈ ਕੇ ਲੋਕ ਅਕਾਲੀ ਦਲ ਦੇ ਪ੍ਰਧਾਨ ਨਾਲ ਯਾਤਰਾ ਵਿਚ ਸ਼ਾਮਲ ਹੋਏ।

ਇਸ ਦੌਰਾਨ ਲੋਕਾਂ ਨੇ ਆ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਦੇ ਮੋਟੇ-ਮੋਟੇ ਬਿਜਲੀ ਬਿੱਲ ਆ ਰਹੇ ਹਨ ਤੇ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਸਮੇਤ ਸਮਾਜ ਭਲਾਈ ਸਕੀਮਾਂ ਵਿਚੋਂ ਉਹਨਾਂ ਦੇ ਨਾਂ ਕੱਟ ਦਿੱਤੇ ਗਏ ਹਨ। ਘੋੜੇ ਪਾਲਣ ਵਾਲਿਆਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਦੱਸਿਆ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਪਸ਼ੂ ਮੇਲੇ ਬੰਦ ਕਰ ਦਿੱਤੇ ਗਏ ਹਨ। ਸਰਦਾਰ ਬਾਦਲ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਾ ਸਿਰਫ ਇਹ ਪਸ਼ੂ ਮੇਲੇ ਦੁਬਾਰਾ ਸ਼ੁਰੂ ਕਰੇਗਾ ਬਲਕਿ ਉਹ ਮਾਰਵਾੜੀ ਘੋੜ ਦੌੜ ਨੂੰ ਵੀ ਉਤਸ਼ਾਹਿਤ ਕਰੇਗਾ। 

ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਦਾ ਪੰਥਕ ਤੇ ਖੇਤਰੀ ਸਰੂਪ ਕਾਇਮ ਰੱਖੇਗਾ। ਉਹਨਾਂ ਕਿਹਾ ਕਿ ਸਾਡਾ ਪੰਥ ਤੇ ਪੰਜਾਬੀਆਂ ਦੀਆਂ ਇੱਛਾਵਾਂ ਦੀ ਰਾਖੀ ਦਾ ਅਮੀਰ ਵਿਰਸਾ ਰਿਹਾ ਹੈ। ਦਿੱਲੀ ਦੀਆਂ ਪਾਰਟੀਆਂ ਸਿਆਸੀ ਲਾਭ ਵਾਸਤੇ ਸਭ ਕੁਝ ਕੁਰਬਾਨ ਕਰ ਦਿੰਦੀਆਂ ਹਨ ਪਰ ਅਕਾਲੀ ਦਲ ਕਦੇ ਵੀ ਆਪਣੇ ਮੂਲ ਸਿਧਾਂਤਾਂ ਤੇ ਕਦਰਾਂ ਕੀਮਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਸੱਤਾ ਦੀ ਖੇਡ ਵਿਚ ਨਹੀਂ ਉਲਝੇ ਤੇ ਸਿਰਫ ਪੰਜਾਬੀਆਂ ਨਾਲ ਡੱਟਣ ਦਾ ਫੈਸਲਾ ਲਿਆ। 

ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਨਾ ਸਿਰਫ ਸੂਬੇ ਨੂੰ ਕੰਗਾਲ ਕੀਤਾ ਗਿਆ ਹੈ ਬਲਕਿ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। 

ਇਹ ਵੀ ਪੜ੍ਹੋ: ਸਾਬਕਾ IPS ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਜ਼ਾ, 2 ਲੱਖ ਦਾ ਜੁਰਮਾਨਾ

ਉਹਨਾਂ ਕਿਹਾ ਕਿ ਮੈਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਪਿਛਲੇ ਸੱਤ ਸਾਲਾਂ ਦੌਰਾਨ ਇਹਨਾਂ ਦੇ ਕਾਰਜਕਾਲ ਵਿਚ ਬਣਿਆ ਕੋਈ ਵੀ ਵੱਡਾ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਵਿਖਾ ਦੇਣ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਸਪਲਾਈ ਦਿੱਤੀ, ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਨਿਕੇਵਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਇਸਨੇ ਸੂਬੇ ਵਿਚ ਸਾਰੇ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆਂਦੇ ਜਿਹਨਾਂ ਵਿਚ ਬਠਿੰਡਾ ਰਿਫਾਇਨਰੀ, ਥਰਮਲ ਪਲਾਂਟ, ਏਮਜ਼ ਇੰਸਟੀਚਿਉਟ, ਸੈਂਟਰਲ ਯੂਨੀਵਰਸਿਟੀ, ਚਹੁੰ ਮਾਰਗੀ ਹਾਈਵੇ ਅਤੇ ਹਵਾਈ ਅੱਡੇ ਸ਼ਾਮਲ ਹਨ।

ਇਸ ਮੌਕੇ ਯਾਤਰਾ ਵਿਚ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਮੋਹਣ ਸਿੰਘ ਬੰਗੀ, ਐਸਓਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ,ਸਰਦਾਰ ਆਕਾਸ਼ਦੀਪ ਮਿੱਡੂਖੇੜਾ,ਗੁਰਵਿੰਦਰ ਸਿੰਘ ਅਤੇ ਸਰਦਾਰ ਬਲਰਾਜ ਸਿੰਘ ਭੱਠਲ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

-

Top News view more...

Latest News view more...