Thu, May 29, 2025
Whatsapp

Mohali News : ਮੋਹਾਲੀ ਜ਼ਿਲ੍ਹੇ 'ਚ ਸਾਰੇ ਸਿਨੇਮਾ ਹਾਲ ਅਤੇ ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਰਹਿਣਗੇ ਬੰਦ , ਮੋਹਾਲੀ ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

Mohali News : ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ

Reported by:  PTC News Desk  Edited by:  Shanker Badra -- May 09th 2025 05:18 PM -- Updated: May 09th 2025 05:36 PM
Mohali News : ਮੋਹਾਲੀ ਜ਼ਿਲ੍ਹੇ 'ਚ ਸਾਰੇ ਸਿਨੇਮਾ ਹਾਲ ਅਤੇ ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਰਹਿਣਗੇ ਬੰਦ , ਮੋਹਾਲੀ ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

Mohali News : ਮੋਹਾਲੀ ਜ਼ਿਲ੍ਹੇ 'ਚ ਸਾਰੇ ਸਿਨੇਮਾ ਹਾਲ ਅਤੇ ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਰਹਿਣਗੇ ਬੰਦ , ਮੋਹਾਲੀ ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ

Mohali News : ਦੇਰ ਸ਼ਾਮ ਨੂੰ ਸਿਨੇਮਾ ਹਾਲਾਂ ਅਤੇ ਮਾਲਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ, ਕੋਮਲ ਮਿੱਤਲ ਨੇ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਆਦੇਸ਼ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਅਤੇ ਰਾਤ ਦੇ ਸਮੇਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਾਗਰਿਕਾਂ ਦੇ ਜੀਵਨ ਨੂੰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖਤਰੇ ਤੋਂ ਬਚਾਉਣ ਲਈ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਖ਼ਤਰੇ ਤੋਂ ਬਚਿਆ ਜਾ ਸਕੇ।

ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਖਾਸ ਤੌਰ 'ਤੇ ਸ਼ਾਮ ਦੇ ਸਮੇਂ ਪਟਾਕਿਆਂ ਅਤੇ ਲੰਬੀ ਬੀਮ ਲੇਜ਼ਰ/ਡੀਜੇ ਲਾਈਟਾਂ ਦੀ ਵਰਤੋਂ 'ਤੇ ਪਾਬੰਦੀ ਹੋਵੇਗੀ ਤਾਂ ਜੋ ਜਦੋਂ ਵੀ ਲੋੜ ਹੋਵੇ, ਇਹ ਲਾਈਟਾਂ ਪੂਰੀ ਤਰ੍ਹਾਂ ਬਲੈਕਆਊਟ ਕਰਨ ਵਿੱਚ ਮੁਸ਼ਕਿਲ ਨਾ ਬਣਨ। ਇਸ ਤੋਂ ਇਲਾਵਾ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਐਸ ਏ ਐਸ ਨਗਰ ਵਿੱਚ ਅਚਾਨਕ ਬਲੈਕਆਊਟ (ਪ੍ਰਸ਼ਾਸਨ ਵੱਲੋਂ ਅਗਾਊਂ ਸੂਚਨਾ ਦੇਣ ਦੀ ਸੂਰਤ ਵਿੱਚ) ਹੋਣ ਦੀ ਸਥਿਤੀ ਵਿੱਚ ਇਨਵਰਟਰ, ਜਨਰੇਟਰ ਅਤੇ ਬਾਹਰੀ ਲਾਈਟਾਂ, ਬਿੱਲ ਬੋਰਡ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਕਿਸੇ ਵੀ ਹੋਰ ਪਾਵਰ ਬੈਕਅੱਪ ਦੀ ਵਰਤੋਂ 'ਤੇ ਅਤੇ ਸੋਲਰ ਲਾਈਟਾਂ ਦੀ ਵਰਤੋਂ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ।


ਇਸ ਤੋਂ ਇਲਾਵਾ ਮੋਹਾਲੀ ਪ੍ਰਸ਼ਾਸਨ ਦੁਆਰਾ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸ਼ਾਮ ਦੇ ਸਮੇਂ, ਜਦੋਂ ਤੱਕ ਜ਼ਰੂਰੀ ਨਾ ਹੋਵੇ, ਆਪਣੇ ਘਰੋਂ ਨਾ ਨਿਕਲਣ। ਜੇਕਰ ਕੋਈ ਸਾਇਰਨ/ਸਿਗਨਲ ਵੱਜਦਾ ਹੈ, ਤਾਂ ਲੋਕਾਂ ਨੂੰ ਸਮੇਂ-ਸਮੇਂ 'ਤੇ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਤੁਰੰਤ ਪਾਲਣਾ ਕਰਨੀ ਚਾਹੀਦੀ ਹੈ। ਲੋਕ ਆਮ ਤੌਰ 'ਤੇ ਰੋਸ਼ਨੀ ਦੀ ਘੱਟ ਤੋਂ ਘੱਟ ਵਰਤੋਂ ਕਰਨ।

ਉਨ੍ਹਾਂ ਅੱਗੇ ਕਿਹਾ ਕਿ ਇਹ ਹੁਕਮ ਪੁਲਿਸ, ਪੈਰਾ-ਮਿਲਟਰੀ, ਹਵਾਈ ਸੈਨਾ, ਐਸ ਪੀ ਜੀ ਕਰਮਚਾਰੀਆਂ ਅਤੇ ਸਮਰੱਥ ਸਰਕਾਰ, ਅਥਾਰਟੀ ਦੁਆਰਾ ਅਧਿਕਾਰਤ ਵਿਅਕਤੀਆਂ ਸਮੇਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਲਾਗੂ ਨਹੀਂ ਹੋਣਗੇ ਅਤੇ ਨਾਲ ਹੀ ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ਆਦਿ 'ਤੇ ਵੀ ਲਾਗੂ ਨਹੀਂ ਹੋਣਗੇ। ਬੀਐਨਐਨਐਸ 2023 ਦੀ ਧਾਰਾ 163 ਦੇ ਤਹਿਤ ਜਾਰੀ ਕੀਤੇ ਗਏ ਹੁਕਮ 9 ਮਈ 2025 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

- PTC NEWS

Top News view more...

Latest News view more...

PTC NETWORK