Civil Defense Volunteer : ਸਿਵਲ ਡਿਫੈਂਸ ਵਲੰਟੀਅਰ ਬਣਨ ਦਾ ਸੁਨਹਿਰੀ ਮੌਕਾ, ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਯੋਗਤਾ ਸ਼ਰਤਾਂ
Civil Defense Volunteer online registration : ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇੱਛੁਕ ਨਾਗਰਿਕ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅਧਿਕਾਰਤ ਵੈੱਬਸਾਈਟ https://civildefencewarriors.gov.in/ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਯੋਗਤਾ ਸ਼ਰਤਾਂ (Civil Defense Volunteer Eligibility)
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਰੰਧਾਵਾ (ਪ੍ਰੈਜ਼ੀਡੈਂਟ ਐਵਾਰਡੀ-2 ਵਾਰੀ), ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡਜ਼-ਕਮ-ਵਧੀਕ ਕੰਟਰੋਲਰ ਸਿਵਲ ਡਿਫੈਂਸ, ਅੰਮ੍ਰਿਤਸਰ ਨੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹਰ ਯੋਗ ਨਾਗਰਿਕ ਇਸ ਭਰਤੀ ਲਈ ਆਨਲਾਈਨ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਆਨਲਾਈਨ ਹੈ ਅਤੇ ਉਮੀਦਵਾਰ ਆਪਣੇ ਮੋਬਾਈਲ ਨੰਬਰ ਰਾਹੀਂ ਰਜਿਸਟਰ ਕਰਕੇ ਅਰਜ਼ੀ ਭਰ ਸਕਦੇ ਹਨ। ਅਰਜ਼ੀ ਜਮ੍ਹਾਂ ਕਰਵਾਉਣ ਉਪਰੰਤ ਉਮੀਦਵਾਰ ਪੋਰਟਲ ’ਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਦੇਖ ਸਕਦੇ ਹਨ।
ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਸਿਖਲਾਈ
ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਸਮੇਂ-ਸਮੇਂ ’ਤੇ ਆਫ਼ਤ ਪ੍ਰਬੰਧਨ, ਮੁੱਢਲੀ ਸਹਾਇਤਾ (ਫਸਟ ਏਡ), ਅੱਗ ਤੋਂ ਬਚਾਅ, ਖੋਜ ਅਤੇ ਬਚਾਅ ਕਾਰਜ (ਸਰਚ ਐਂਡ ਰੈਸਕਿਊ), ਐਮਰਜੈਂਸੀ ਰਿਸਪਾਂਸ ਅਤੇ ਜਨ ਸੁਰੱਖਿਆ ਨਾਲ ਸਬੰਧਤ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਆਫ਼ਤ ਜਾਂ ਸੰਕਟ ਦੀ ਸਥਿਤੀ ਵਿੱਚ ਇਹ ਵਲੰਟੀਅਰ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਬਚਾਅ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਜ਼ਿਲ੍ਹਾ ਕਮਾਂਡਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ। ਇਸ ਸਬੰਧੀ ਹੋਰ ਜਾਣਕਾਰੀ ਲਈ ਸਥਾਨਕ ਸਿਵਲ ਡਿਫੈਂਸ ਦਫ਼ਤਰ ਜਾਂ ਸਿਵਲ ਡਿਫੈਂਸ ਅਧਿਕਾਰੀਆਂ/ਵਲੰਟੀਅਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ... Dearness Allowance : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
- PTC NEWS