Video : SDM ਦਫ਼ਤਰ 'ਚ ਪੁਲਿਸ ਸਾਹਮਣੇ ਕੁੱਟਿਆ ਉਮੀਦਵਾਰ ! Dera Baba Nanak 'ਚ ਹੋਇਆ ਭਾਰੀ ਹੰਗਾਮਾ
Dera Baba Nanak Congress AAP Clash : ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਤਹਿਸੀਲ ਵਿੱਚ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸਦ ਦੇ ਨਾਮਜਦਗੀਆ ਭਰਦੇ ਸਮੇਂ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹੋਏ ਆਹਮੋ-ਸਾਹਮਣੇ ਹੋ ਗਏ ਅਤੇ ਤਕਰਾਰ ਇੱਥੋਂ ਤੱਕ ਵੱਧ ਗਈ ਕਿ ਦੋਵੇਂ ਧਿਰਾਂ ਹੱਥੋਪਾਈ ਹੋ ਗਈ। ਇਸ ਖਿੱਚ ਧੂਹ 'ਚ ਕਈਆਂ ਦੀਆਂ ਪੱਗਾਂ ਲੱਥੀਆਂ।
ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਐਮਐਲਏ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ 'ਤੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਉਮੀਦਵਾਰਾਂ ਨਾਲ ਕੁੱਟਮਾਰ ਕਰਨ ਦੇ ਆਰੋਪ ਲਗਾਏ।
ਉਧਰ, ਡੇਰਾ ਬਾਬਾ ਨਾਨਕ ਦੇ ਐਮਐੱਲ ਏ ਗੁਰਦੀਪ ਸਿੰਘ ਰੰਧਾਵਾ ਨੇ ਆਰੋਪਾਂ ਨੂੰ ਨਕਾਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਲੋਕ ਜਾਣਬੁੱਝ ਕੇ ਮਾਹੌਲ ਖਰਾਬ ਕਰ ਰਹੇ ਹਨ। ਦੋਵਾਂ ਧਿਰਾਂ ਦੀ ਤਕਰਾਰ ਨੂੰ ਦੇਖਦੇ ਹੋਏ ਪੁਲਿਸ ਨੇ ਵਿਚਾਲੇ ਹੋ ਮਾਹੌਲ ਨੂੰ ਸ਼ਾਂਤ ਕੀਤਾ।
- PTC NEWS