Sun, Mar 22, 2026
Whatsapp

Amritar Firing : ਗੁਰਦੁਆਰਾ ਬਾਬਾ ਜਾਗੌ ਸ਼ਹੀਦ ਵਿਖੇ ਦੋ ਧਿਰਾਂ ਵਿਚਕਾਰ 'ਚ ਝੜਪ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Gurdwara Baba Jagau Shaheed : ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦੁਆਰਾ ਸਾਹਿਬ ਨੂੰ ਲੈ ਕੇ ਪਹਿਲਾਂ ਤੋਂ ਹੀ ਦੋ ਧਿਰਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ ਅਤੇ ਇਸ ਕਾਰਨ ਉਥੇ ਧਾਰਾ 145 ਵੀ ਲੱਗੀ ਹੋਈ ਹੈ।

Reported by:  PTC News Desk  Edited by:  KRISHAN KUMAR SHARMA -- March 22nd 2026 03:13 PM -- Updated: March 22nd 2026 03:24 PM
Amritar Firing : ਗੁਰਦੁਆਰਾ ਬਾਬਾ ਜਾਗੌ ਸ਼ਹੀਦ ਵਿਖੇ ਦੋ ਧਿਰਾਂ ਵਿਚਕਾਰ 'ਚ ਝੜਪ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Amritar Firing : ਗੁਰਦੁਆਰਾ ਬਾਬਾ ਜਾਗੌ ਸ਼ਹੀਦ ਵਿਖੇ ਦੋ ਧਿਰਾਂ ਵਿਚਕਾਰ 'ਚ ਝੜਪ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Gurdwara Jagau Shaheed : ਅੰਮ੍ਰਿਤਸਰ ਦੇ ਚੋਗਾਵਾਂ ਹਲਕੇ ਦੇ ਪਿੰਡ ਕੋਹਾਲੀ ਸਥਿਤ ਗੁਰਦੁਆਰਾ ਬਾਬਾ ਜਾਗੌ ਸ਼ਹੀਦ ਵਿਖੇ ਦੋ ਧਿਰਾਂ ਵਿਚਕਾਰ ਝਗੜਾ ਹੋਣ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦੁਆਰਾ ਸਾਹਿਬ ਨੂੰ ਲੈ ਕੇ ਪਹਿਲਾਂ ਤੋਂ ਹੀ ਦੋ ਧਿਰਾਂ ਵਿਚਕਾਰ ਵਿਵਾਦ ਚੱਲ ਰਿਹਾ ਸੀ ਅਤੇ ਇਸ ਕਾਰਨ ਉਥੇ ਧਾਰਾ 145 ਵੀ ਲੱਗੀ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਦੀ ਮਾਤਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਕਿਸੇ ਸ਼ਰਧਾਲੂ ਵੱਲੋਂ ਇੱਕ ਐਲਸੀਡੀ ਭੇਟ ਕੀਤੀ ਗਈ ਸੀ, ਜਿਸਨੂੰ ਬਾਬਾ ਹਰਜਿੰਦਰ ਸਿੰਘ ਆਪਣੇ ਘਰ ਲੈ ਗਏ। ਇਸ ਗੱਲ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸਰਪੰਚ ਗੁਰਜੰਟ ਸਿੰਘ ਕੋਹਾਲੀ, ਕਿੰਦਰਬੀਰ ਸਿੰਘ, ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਵੱਲੋਂ ਉਨ੍ਹਾਂ ਦੇ ਘਰ ਅੱਗੇ ਆ ਕੇ ਗਾਲੀ-ਗਲੋਚ ਕੀਤੀ ਗਈ। ਉਨ੍ਹਾਂ ਮੁਤਾਬਕ ਜਦੋਂ ਉਨ੍ਹਾਂ ਦਾ ਬੇਟਾ ਗੁਰਲਾਲ ਸਿੰਘ, ਜਤਿੰਦਰ ਸਿੰਘ ਅਤੇ ਸਤਨਾਮ ਸਿੰਘ ਮੌਕੇ 'ਤੇ ਪਹੁੰਚੇ ਤਾਂ ਉਕਤ ਵਿਅਕਤੀਆਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ ਅਤੇ ਭਾਰੀ ਕੁੱਟਮਾਰ ਕੀਤੀ ਗਈ।


ਇਸ ਤੋਂ ਬਾਅਦ ਜਦੋਂ ਉਹ ਗੁਰਦੁਆਰਾ ਸਾਹਿਬ ਦੇ ਗੇਟ ਅੰਦਰ ਦਾਖਲ ਹੋਏ ਤਾਂ ਦੋਸ਼ ਹੈ ਕਿ ਸਰਪੰਚ ਗੁਰਜੰਟ ਸਿੰਘ ਨੇ ਜਤਿੰਦਰ ਸਿੰਘ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਉਸਦੇ ਆਪਣੇ ਹੀ ਸਾਥੀ ਮਲਕੀਤ ਸਿੰਘ ਨੂੰ ਲੱਗ ਗਈ, ਜੋ ਗੰਭੀਰ ਜਖਮੀ ਹੋ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਮੌਜੂਦ ਹੈ। ਦੂਜੇ ਪਾਸੇ ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਗੁਰਜੰਟ ਸਿੰਘ ਦੇ ਧੜੇ ਵੱਲੋਂ ਉਨ੍ਹਾਂ ਦੇ ਘਰ ਅੱਗੇ ਹੱਲਾ-ਗੁਲਾ ਕੀਤਾ ਗਿਆ ਅਤੇ ਉਨ੍ਹਾਂ ਦੇ ਇੱਕ ਸਾਥੀ ਵੱਲੋਂ ਮੇਰੇ ਬੇਟੇ ਝੁਜਾਰ ਸਿੰਘ ‘ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ, ਜੋ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਇਸ ਮਾਮਲੇ ਸਬੰਧੀ ਜਦੋਂ ਥਾਣਾ ਲੋਪੋਕੇ ਦੇ ਐਸਐਚਓ ਸ਼ਮਸ਼ੇਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK