Tue, Mar 28, 2023
Whatsapp

ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਦੋ ਗੁੱਟਾਂ ਵਿਚਾਲੇ ਝੜਪ, 13 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਦੋ ਗੁੱਟਾਂ ਵਿਚਾਲੇ ਜਬਰਦਸਤ ਝੜਪ ਹੋਈ। ਇਸ ਮਾਮਲੇ ਤੋਂ ਬਾਅਦ ਪੁਲਿਸ ਨੇ 13 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Written by  Aarti -- January 28th 2023 10:35 AM -- Updated: January 28th 2023 10:47 AM
ਬਠਿੰਡਾ ਦੀ ਕੇਂਦਰੀ ਜੇਲ੍ਹ 'ਚ  ਦੋ ਗੁੱਟਾਂ ਵਿਚਾਲੇ ਝੜਪ, 13 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਦੋ ਗੁੱਟਾਂ ਵਿਚਾਲੇ ਝੜਪ, 13 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਦੱਸ ਦਈਏ ਕਿ ਜੇਲ੍ਹ ਦੇ ਅੰਦਰ ਦੋ ਗੁੱਟਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ 13 ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਜਸਪਾਲ ਸਿੰਘ ਦੇ ਬਿਆਨ ’ਤੇ ਥਾਣਾ ਕੈਂਟ ਵਿਖੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਡੁੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


ਕਾਬਿਲੇਗੌਰ ਹੈ ਕਿ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਵਿਚ ਰਹਿੰਦੀਆਂ ਹਨ। ਮੋਬਾਈਲ ਮਿਲਣਾ, ਵੀਡੀਓ ਵਾਇਰਲ ਹੋਣਾ ਤੇ ਨਸ਼ਾ ਬਰਾਮਦ ਹੋਣ ਦੇ ਮਾਮਲਾ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਾਰਨ ਇਸ ਤਰ੍ਹਾਂ ਦੇ ਮਾਮਲੇ ਪੁਲਿਸ ਸੁਰੱਖਿਆ ’ਤੇ ਕਈ ਸਵਾਲ ਖੜੇ ਕਰ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬ ਸਣੇ ਪੂਰੇ ਉੱਤਰ ਭਾਰਤ ‘ਚ ਮੁੜ ਵਧੀ ਠੰਢ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

- PTC NEWS

adv-img

Top News view more...

Latest News view more...