Fri, May 15, 2026
Whatsapp

Khalsa College Amritsar ’ਚ ਵਿਦਿਆਰਥੀਆਂ ਦੇ ਗੁੱਟਾਂ ਵਿਚਾਲੇ ਹੋਇਆ ਝਗੜਾ, ਕੈਂਪਸ ਵਿੱਚ ਤਣਾਅ ਦਾ ਮਾਹੌਲ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਹਾਰ ਦੇ ਵਿਦਿਆਰਥੀਆ ਨੇ ਦੱਸਿਆ ਕਿ ਉਹ ਖਾਲਸਾ ਕਾਲਜ ਵਿੱਚ ਬੀਸੀਏ ਦੀ ਪੜਾਈ ਕਰ ਰਿਹਾ ਹੈ। ਉਸਨੇ ਇਲਜ਼ਾਮ ਲਗਾਇਆ ਕਿ ਹੋਸਟਲ ਵਿੱਚ ਇੱਕ ਵਿਦਿਆਰਥੀ ਨਾਲ ਪਹਿਲਾਂ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸਥਿਤੀ ਹੋਰ ਵੀ ਤਣਾਭਰਪੂਰ ਬਣ ਗਈ।

Reported by:  PTC News Desk  Edited by:  Aarti -- May 15th 2026 10:28 AM
Khalsa College Amritsar ’ਚ ਵਿਦਿਆਰਥੀਆਂ ਦੇ ਗੁੱਟਾਂ ਵਿਚਾਲੇ ਹੋਇਆ ਝਗੜਾ, ਕੈਂਪਸ ਵਿੱਚ ਤਣਾਅ ਦਾ ਮਾਹੌਲ

Khalsa College Amritsar ’ਚ ਵਿਦਿਆਰਥੀਆਂ ਦੇ ਗੁੱਟਾਂ ਵਿਚਾਲੇ ਹੋਇਆ ਝਗੜਾ, ਕੈਂਪਸ ਵਿੱਚ ਤਣਾਅ ਦਾ ਮਾਹੌਲ

ਅੰਮ੍ਰਿਤਸਰ ਦੇ ਰਣਜੀਤ ਐਵਨਿਊ ਸਥਿਤ ਖਾਲਸਾ ਇੰਜੀਨੀਅਰਿੰਗ ਕਾਲਜ ਵਿੱਚ ਦੇਰ ਰਾਤ ਵਿਦਿਆਰਥੀਆਂ ਵਿਚਾਲੇ ਹੋਏ ਝਗੜੇ ਨੇ ਕਾਲਜ ਕੈਂਪਸ ਦਾ ਮਾਹੌਲ ਤਣਾਭਰਪੂਰ ਬਣਾ ਦਿੱਤਾ। ਜਾਣਕਾਰੀ ਅਨੁਸਾਰ ਬਿਹਾਰ ਅਤੇ ਕਸ਼ਮੀਰ ਨਾਲ ਸਬੰਧਤ ਵਿਦਿਆਰਥੀਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ, ਜੋ ਬਾਅਦ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਇਸ ਘਟਨਾ ਵਿੱਚ ਕੁਝ ਵਿਦਿਆਰਥੀਆਂ ਦੇ ਜਖਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਅਤੇ ਕਾਲਜ ਪ੍ਰਸ਼ਾਸਨ ਦੋਵੇਂ ਹੀ ਜਾਂਚ ਵਿੱਚ ਜੁਟੇ ਹੋਏ ਹਨ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਿਹਾਰ ਦੇ ਵਿਦਿਆਰਥੀਆ ਨੇ ਦੱਸਿਆ ਕਿ ਉਹ ਖਾਲਸਾ ਕਾਲਜ ਵਿੱਚ ਬੀਸੀਏ ਦੀ ਪੜਾਈ ਕਰ ਰਿਹਾ ਹੈ। ਉਸਨੇ ਇਲਜ਼ਾਮ ਲਗਾਇਆ ਕਿ ਹੋਸਟਲ ਵਿੱਚ ਇੱਕ ਵਿਦਿਆਰਥੀ ਨਾਲ ਪਹਿਲਾਂ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸਥਿਤੀ ਹੋਰ ਵੀ ਤਣਾਭਰਪੂਰ ਬਣ ਗਈ। ਬਿਹਾਰ ਦੇ ਵਿਦਿਆਰਥੀਆਂ ਨੇ ਕਿਹਾ ਕਿ ਕੁਝ ਕਸ਼ਮੀਰੀ ਵਿਦਿਆਰਥੀਆਂ ਨੇ ਰੋੜਿਆਂ ਅਤੇ ਹੋਰ ਚੀਜ਼ਾਂ ਨਾਲ ਬਿਹਾਰ ਦੇ ਵਿਦਿਆਰਥੀਆਂ ‘ਤੇ ਹਮਲਾ ਕੀਤਾ। ਉਸਦਾ ਦਾਅਵਾ ਹੈ ਕਿ ਇਸ ਦੌਰਾਨ ਕੁਝ ਟੀਚਰ ਅਤੇ ਵਾਰਡਨ ਵੀ ਮੌਜੂਦ ਸਨ, ਜਿਨ੍ਹਾਂ ‘ਤੇ ਵਿਦਿਆਰਥੀਆਂ ਨੇ ਨਸ਼ੇ ਦੀ ਹਾਲਤ ਵਿੱਚ ਹੋਣ ਦੇ ਦੋਸ਼ ਲਗਾਏ ਹਨ।


ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕੁਝ ਬੱਚਿਆਂ ਨੂੰ ਕਮਰਿਆਂ ਵਿੱਚ ਬੁਲਾ ਕੇ ਥੱਪੜ ਮਾਰੇ ਗਏ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ। ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਪਰ ਅਜੇ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਬਿਹਾਰ ਦੇ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਜਿਹੜੇ ਵਾਰਡਨ ਅਤੇ ਵਿਦਿਆਰਥੀ ਇਸ ਘਟਨਾ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਤੁਰੰਤ ਸਸਪੈਂਡ ਕਰਕੇ ਕਾਲਜ ਤੋਂ ਬਾਹਰ ਕੱਢਿਆ ਜਾਵੇ।

ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਅਤੇ ਹਰ ਵਾਰ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਨੂੰ ਅਣਡਿੱਠਾ ਕੀਤਾ ਗਿਆ। ਉਸਨੇ ਦੋਸ਼ ਲਗਾਇਆ ਕਿ ਹੋਸਟਲ ਵਿੱਚ ਵਿਦਿਆਰਥੀਆਂ ਨਾਲ ਧਰਮ ਅਤੇ ਖੇਤਰ ਦੇ ਆਧਾਰ ‘ਤੇ ਭੇਦਭਾਵ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੂਰੀ ਸੁਰੱਖਿਆ ਨਹੀਂ ਦਿੱਤੀ ਜਾ ਰਹੀ, ਜਦਕਿ ਉਹ ਚਾਰ ਸਾਲਾਂ ਦੀ ਫੀਸ ਭਰਕੇ ਇੱਥੇ ਪੜਾਈ ਕਰਨ ਆਏ ਹਨ।

ਦੂਜੇ ਪਾਸੇ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਖਾਲਸਾ ਇੰਜੀਨੀਅਰਿੰਗ ਕਾਲਜ ਵਿੱਚ ਵਿਦਿਆਰਥੀਆਂ ਵਿਚਾਲੇ ਕਿਸੇ ਮਾਮਲੇ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਥਿਤੀ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਾਨੂੰਨ-ਵਿਵਸਥਾ ਦੀ ਕੋਈ ਸਮੱਸਿਆ ਨਾ ਬਣੇ। ਉਨ੍ਹਾਂ ਦੱਸਿਆ ਕਿ ਕਾਲਜ ਪ੍ਰਸ਼ਾਸਨ ਵੱਲੋਂ ਵੀ ਅੰਦਰੂਨੀ ਜਾਂਚ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਡੀਸੀਪੀ ਨੇ ਕਿਹਾ ਕਿ ਅਜੇ ਤੱਕ ਕਿਸੇ ਵੱਡੀ ਸੱਟ ਜਾਂ ਹਥਿਆਰ ਵਰਤੇ ਜਾਣ ਦੀ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੋ ਵੀ ਸਬੂਤ ਅਤੇ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ ‘ਤੇ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਧਰਮ ਜਾਂ ਕਿਸੇ ਰਾਜ ਨਾਲ ਜੋੜ ਕੇ ਨਾ ਦੇਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।

ਫਿਲਹਾਲ ਕਾਲਜ ਕੈਂਪਸ ਵਿੱਚ ਮਾਹੌਲ ਸ਼ਾਂਤ ਦੱਸਿਆ ਜਾ ਰਿਹਾ ਹੈ ਪਰ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਘਟਨਾ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਪੁਲਿਸ ਅਤੇ ਕਾਲਜ ਪ੍ਰਸ਼ਾਸਨ ਵੱਲੋਂ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੱਥ ਸਾਹਮਣੇ ਆ ਸਕਦੇ ਹਨ।

ਇਹ ਵੀ ਪੜ੍ਹੋ  : Zirakpur ਛੱਤ ਦੀਆਂ ਲਾਈਟਾਂ ’ਤੇ ਵਾਪਰਿਆ ਦਰਦਨਾਕ ਹਾਦਸਾ; ਟਰੱਕ ਨੇ ਬੱਸ ਨੂੰ ਮਾਰੀ ਭਿਆਨਕ ਟੱਕਰ, 20 ਦੇ ਕਰੀਬ ਲੋਕ ਜ਼ਖਮੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK