Tue, Feb 17, 2026
Whatsapp

Mohali ’ਚ ਸਕੂਲਾਂ ਨੂੰ ਧਮਕੀ ਵਿਚਾਲੇ ਅੱਠਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਸ਼ੁਰੂ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਅੱਜ ਪਹਿਲੀ ਪ੍ਰੀਖਿਆ ਅੱਠਵੀਂ ਜਮਾਤ ਲਈ ਅੰਗਰੇਜ਼ੀ ਵਿਸ਼ੇ ਦੀ ਅਤੇ ਬਾਰਵੀਂ ਜਮਾਤ ਲਈ ਗ੍ਰਹਿ ਵਿਗਿਆਨ ਵਿਸ਼ੇ ਦੀ ਹੋ ਰਹੀ ਹੈ। ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਹਨ।

Reported by:  PTC News Desk  Edited by:  Aarti -- February 17th 2026 02:00 PM
Mohali ’ਚ ਸਕੂਲਾਂ ਨੂੰ ਧਮਕੀ ਵਿਚਾਲੇ ਅੱਠਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਸ਼ੁਰੂ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

Mohali ’ਚ ਸਕੂਲਾਂ ਨੂੰ ਧਮਕੀ ਵਿਚਾਲੇ ਅੱਠਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਸ਼ੁਰੂ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਮੁਹਾਲੀ ਦੇ ਕਈ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਆਯੋਜਿਤ ਕੀਤੀਆਂ ਜਾਣ ਵਾਲੀਆਂ ਅੱਠਵੀਂ ਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆ ਹਨ। ਜਿਲ੍ਹੇ ਵਿੱਚ ਬਣਾਏ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਤੇ ਅੱਜ ਪਹਿਲੇ ਦਿਨ ਸਵੇਰੇ ਪ੍ਰੀਖਿਆਥੀਆਂ ਵਿੱਚ ਭਾਰੀ ਉਤਸਾਹ ਵੇਖਿਆ ਗਿਆ। ਭਾਵੇਂ ਕਿ ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਸ਼ੁਰੂ ਹੋਣ ਦਾ ਸੀ ਪਰ ਪ੍ਰੀਖਿਆਆਰਥੀ ਸਵੇਰੇ 9 ਵਜੇ ਤੋਂ ਪਹਿਲਾਂ ਹੀ ਪ੍ਰੀਖਿਆ ਕੇਂਦਰਾਂ ਤੇ ਪਹੁੰਚਣੇ ਸ਼ੁਰੂ ਹੋ ਗਏ ਸੀ।

ਅੱਜ ਪਹਿਲੀ ਪ੍ਰੀਖਿਆ ਅੱਠਵੀਂ ਜਮਾਤ ਲਈ ਅੰਗਰੇਜ਼ੀ ਵਿਸ਼ੇ ਦੀ ਅਤੇ ਬਾਰਵੀਂ ਜਮਾਤ ਲਈ ਗ੍ਰਹਿ ਵਿਗਿਆਨ ਵਿਸ਼ੇ ਦੀ ਹੋ ਰਹੀ ਹੈ। ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆਵਾਂ ਦੇ ਨਿਰਪੱਖ ਤੇ ਸੁਚੱਜੇ ਆਯੋਜਨ ਲਈ ਇਸ ਵਾਰ ਵੀ ਸਮੁੱਚੇ ਸਕੂਲਾਂ ਦੇ ਵਿਦਿਆਰਥੀ ਆਪਣੇ ਸਕੂਲਾਂ ਦੀ ਥਾਂ ਦੂਸਰੇ ਸਕੂਲਾਂ ਵਿੱਚ ਜਾ ਕੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋ ਰਹੇ ਹਨ।


ਪ੍ਰੀਖਿਆਵਾਂ ਲਈ ਨਿਗਰਾਨ ਅਮਲਾ ਪਹਿਲਾਂ ਹੀ ਤੈਨਾਤ ਕੀਤਾ ਜਾ ਚੁੱਕਾ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ ਸੁਪਰੀਡੈਂਟ ਅਤੇ ਨਿਗਰਾਨ ਇੱਕ ਦਿਨ ਪਹਿਲਾਂ ਆਪਣੀ ਡਿਊਟੀ ਸੰਭਾਲ ਚੁੱਕੇ ਹਨ।

ਜ਼ਿਕਰ ਯੋਗ ਹੈ ਕਿ ਅੱਠਵੀਂ ਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆਂ ਹਨ ਜਦਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋਣਗੀਆਂ ਇਹ ਸਾਰੀਆਂ ਬਰੀਖਿਆਵਾਂ ਅਪ੍ਰੈਲ ਦੇ ਪਹਿਲੇ ਹਫਤੇ ਤੱਕ ਚੱਲਣਗੀਆਂ।

- PTC NEWS

Top News view more...

Latest News view more...

PTC NETWORK
PTC NETWORK