Mon, Feb 6, 2023
Whatsapp

ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਮੀਤ ਹੇਅਰ

Written by  Pardeep Singh -- December 01st 2022 06:46 PM
ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਮੀਤ ਹੇਅਰ

ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ : ਮੀਤ ਹੇਅਰ

ਫਗਵਾੜਾ:ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ।ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।


ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।

ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।


ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

- PTC NEWS

adv-img

Top News view more...

Latest News view more...