Tue, May 12, 2026
Whatsapp

CM ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਦਾਖਲ , ਹੋਰ ਜ਼ਿਆਦਾ ਵਿਗੜੀ ਸਿਹਤ

CM Bhagwant Mann News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਆਇਆ ਹੈ। ਸੀਐਮ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੀਐਮ ਦੀ ਪਿਛਲੇ 2 ਦਿਨਾਂ ਤੋਂ ਤਬੀਅਤ ਖ਼ਰਾਬ ਹੈ ਅਤੇ ਸਿਹਤ 'ਚ ਸੁਧਾਰ ਨਹੀਂ ਹੋ ਰਿਹਾ ਹੈ। ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਡਾਕਟਰਾਂ ਨੇ ਸੀਐਮ ਭਗਵੰਤ ਮਾਨ ਨੂੰ ਹਸਪਤਾਲ 'ਚ ਦਾਖਲ ਕਰਨ ਦੀ ਸਲਾਹ ਦਿੱਤੀ ਹੈ।

Reported by:  PTC News Desk  Edited by:  Shanker Badra -- September 05th 2025 08:01 PM -- Updated: September 05th 2025 08:10 PM
CM ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਦਾਖਲ , ਹੋਰ ਜ਼ਿਆਦਾ ਵਿਗੜੀ ਸਿਹਤ

CM ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਕਰਵਾਇਆ ਦਾਖਲ , ਹੋਰ ਜ਼ਿਆਦਾ ਵਿਗੜੀ ਸਿਹਤ

CM Bhagwant Mann News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਆਇਆ ਹੈ। ਸੀਐਮ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੀਐਮ ਦੀ ਪਿਛਲੇ 2 ਦਿਨਾਂ ਤੋਂ ਤਬੀਅਤ ਖ਼ਰਾਬ ਹੈ ਅਤੇ ਸਿਹਤ 'ਚ ਸੁਧਾਰ ਨਹੀਂ ਹੋ ਰਿਹਾ ਹੈ। ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਡਾਕਟਰਾਂ ਨੇ ਸੀਐਮ ਭਗਵੰਤ ਮਾਨ ਨੂੰ ਹਸਪਤਾਲ 'ਚ ਦਾਖਲ ਕਰਨ ਦੀ ਸਲਾਹ ਦਿੱਤੀ ਹੈ।   

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਵੀਰਵਾਰ ਨੂੰ ਸਵੇਰੇ ਮੁੱਖ ਮੰਤਰੀ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਭਗਵੰਤ ਮਾਨ ਨੂੰ ਤੇਜ਼ ਬੁਖ਼ਾਰ ਹੈ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ 'ਤੇ ਹੀ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਉਹ ਬਿਮਾਰ ਹੋ ਗਏ ਸਨ। ਇਸ ਦੌਰਾਨ ਵੀਰਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਘਰਚੇ ਸਨ।

ਇਸ ਵੇਲੇ ਪੰਜਾਬ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਸੂਬਾ ਸਰਕਾਰ ਨੇ ਆਪਣੇ ਪੱਧਰ 'ਤੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ ਤਾਂ ਜੋ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਸੰਭਾਲ ਰਹੇ ਹਨ।

- PTC NEWS

Top News view more...

Latest News view more...

PTC NETWORK
PTC NETWORK