PSEB 12th Result 2023: ਬਾਰ੍ਹਵੀਂ 'ਚ ਅੱਵਲ ਬੱਚਿਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ
ਰਵਿੰਦਰਮੀਤ (ਚੰਡੀਗੜ੍ਹ, 25 ਮਈ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70 — Bhagwant Mann (@BhagwantMann) May 24, 2023
- PTC NEWS