Sun, Dec 8, 2024
Whatsapp

Baltej Pannu : ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਕੁਝ ਦਿਨਾਂ ਅੰਦਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੰਨ ਕਰੀਬੀਆਂ ਦਾ ਸਰਕਾਰ ਵਿੱਚੋਂ ਪੱਤਾ ਕੱਟਿਆ ਗਿਆ ਹੈ।

Reported by:  PTC News Desk  Edited by:  Dhalwinder Sandhu -- October 09th 2024 10:33 AM -- Updated: October 09th 2024 10:47 AM
Baltej Pannu :  ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

Baltej Pannu : ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਦਿੱਤਾ ਅਸਤੀਫ਼ਾ

Baltej Pannu :  ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਲਗਾਤਾਰ ਸਰਕਾਰ ਵਿੱਚੋਂ ਬਾਹਰ ਹੋ ਰਹੇ ਹਨ।

ਕੁਝ ਦਿਨਾਂ ਅੰਦਰ ਹੀ CM ਮਾਨ ਦੇ ਤਿੰਨ ਕਰੀਬੀਆਂ ਦਾ ਕੱਟਿਆ ਪੱਤਾ 


ਕੁਝ ਦਿਨਾਂ ਅੰਦਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੰਨ ਕਰੀਬੀਆਂ ਦਾ ਸਰਕਾਰ ਵਿੱਚੋਂ ਪੱਤਾ ਕੱਟਿਆ ਗਿਆ ਹੈ। ਇਹਨਾਂ ਵਿੱਚ ਓਐਸਡੀ ਓਂਕਾਰ ਸਿੰਘ , ਨਵਨੀਤ ਵਧਵਾ ਤੇ ਹੁਣ ਬਲਤੇਜ ਪਨੂੰ ਦੀ ਸਰਕਾਰ ਵਿੱਚੋਂ ਛੁੱਟੀ ਹੋ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਸੰਚਾਰ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ ਸੀ।

23 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਓਂਕਾਰ ਸਿੰਘ ਸੰਗਰੂਰ ਦਾ ਰਹਿਣ ਵਾਲਾ ਹੈ ਤੇ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਹਨ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਮਾਮਲਿਆਂ ਨੂੰ ਸੰਭਾਲਦੇ ਸਨ। ਉਹ ਕਈ ਮਾਮਲਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਦਿੰਦੇ ਸਨ।

ਇਹ ਵੀ ਪੜ੍ਹੋ : Shilpa Shetty : ਅਦਾਕਾਰਾ ਸ਼ਿਲਪਾ ਸ਼ੈੱਟੀ ਦੀਆਂ ਵਧੀਆਂ ਮੁਸ਼ਕਿਲਾਂ ! ਇੱਕ ਵਿਅਕਤੀ ਨੇ ਦਰਜ ਕਰਵਾਇਆ ਕੇਸ; ਜਾਣੋ ਕਾਰਨ

- PTC NEWS

Top News view more...

Latest News view more...

PTC NETWORK