CM Mann Comments on Amritpal Singh: ਅਜਨਾਲਾ ਕਾਂਡ ਦੇ ਦਿਨਾਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਆਪਣੇ ਟਵੀਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਏ ਵਾਰਿਸ ਪੰਜਾਬ ਦੇ ਜਥੇਬੰਦੀ ’ਤੇ ਹਮਲਾ ਕੀਤਾ ਹੈ। 
ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023
 <script async src=https://platform.twitter.com/widgets.js charset=utf-8></script>ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ। 
#WATCH | When asked about Ajnala incident, Punjab CM Bhagwant Mann says, "You have wrong info. Law & order in Punjab under control. Punjab Police is capable. Bullets were fired at social bonding in Punjab for 10 yrs. But people want to live together. Ours is a peaceful state..." pic.twitter.com/DogMwb1H1u
— ANI (@ANI) February 24, 2023
 <script async src=https://platform.twitter.com/widgets.js charset=utf-8></script>ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਦੋਂ ਅਜਨਾਲਾ ਕਾਂਡ ਬਾਰੇ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਕੰਟਰੋਲ ’ਚ ਹੈ। ਪੰਜਾਬ ਪੁਲਿਸ ਸਮਰੱਥ ਹੈ। ਇਸ ਤੋਂ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਗਿਆ। ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਉਂਟ ਨੂੰ ਬੈਨ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਜਨਾਲਾ ’ਚ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਜ਼ਾਰਾਂ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੰਗਾਮਾ ਹੋਇਆ ਸੀ। ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਵੱਡੀ ਗਿਣਤੀ ’ਚ ਸਮਰਥਕਾਂ ਨੇ ਅਜਨਾਲਾ ਥਾਣੇ ’ਤੇ ਕਬਜ਼ਾ ਵੀ ਕਰ ਲਿਆ ਸੀ। ਇਸ ਦੌਰਾਨ ਦੋਹਾਂ ਵਿਚਾਲੇ ਕਾਫੀ ਹੰਗਾਮਾ ਹੋਇਆ ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ। ਇਹ ਵੀ ਪੜ੍ਹੋ: Mangat Rai Bansal taken hostage : ਸਾਬਕਾ ਵਿਧਾਇਕ ਨੂੰ ਬਦਮਾਸ਼ਾਂ ਨੇ ਬਣਾਇਆ ਬੰਧਕ, 50 ਲੱਖ ਦੀ ਮੰਗੀ ਫਿਰੌਤੀ