CM ਭਗੰਵਤ ਮਾਨ ਨੇ ਪਤਨੀ ਨੂੰ ਖੂਬਸੂਰਤ ਅੰਦਾਜ਼ 'ਚ ਦਿੱਤੀ ਜਨਮ ਦਿਨ ਦੀ ਵਧਾਈ
CM Bhagwant Mann wife Dr. Gurpreet Kaur birthday: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਪਿਆਰ ਭਰੇ ਖੂਬਸੂਰਤ ਅੰਦਾਜ਼ ਵਿਚ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਹੈ। ਕਾਬਿਲੇਗੌਰ ਹੈ ਕਿ ਉਨ੍ਹਾਂ ਨੇ ਆਪਣੇ ਟਵਿੱਟਰ ਉਤੇ ਇੱਕ ਪੋਸਟ ਸਾਂਝੀ ਕਰਦਿਆਂ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, “ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ। ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਸੀ। ਗੁਰਪ੍ਰੀਤ ਕੌਰ ਨੇ ਇਸ ਸਾਲ ਹੋਈਆਂ ਪੰਜਾਬ ਚੋਣਾਂ ਦੇ ਪ੍ਰਚਾਰ ਦੌਰਾਨ ਭਗਵੰਤ ਮਾਨ ਦੀ ਹਮਾਇਤ ਕੀਤੀ ਸੀ। ਦੋਵੇਂ ਲੰਬੇ ਸਮੇਂ ਤੋਂ ਇੱਕ ਦੂਜੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਸੀ। ਆਖਿਰਕਾਰ ਦੋਵਾਂ ਨੇ 7 ਜੁਲਾਈ ਨੂੰ ਵਿਆਹ ਰਚਾਇਆ ਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋਈਆਂ ਸਨ।
ਭਗਵੰਤ ਮਾਨ ਦੇ ਵਿਆਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਿਚ ਸ਼ਾਮਿਲ ਹੋਏ ਸਨ। ਡਾਕਟਰ ਗੁਰਪ੍ਰੀਤ ਕੌਰ ਦੀ ਉਮਰ ਮਹਿਜ਼ 32 ਸਾਲ ਹੈ ਅਤੇ ਉਹ 48 ਸਾਲ ਦੇ ਸੀਐੱਮ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕੌਰ ਦਾ ਪਰਿਵਾਰ ਜੱਦੀ ਤੌਰ ਉਤੇ ਹਰਿਆਣਾ ਦਾ ਰਹਿਣ ਵਾਲਾ ਹੈ ਪਰ ਫਿਲਹਾਲ ਉਸ ਦਾ ਪਰਿਵਾਰ ਪੰਜਾਬ ਦੇ ਰਾਜਪੁਰਾ ਵਿਚ ਰਹਿੰਦਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਡਾਕਟਰ ਗੁਰਪ੍ਰੀਤ ਕੌਰ ਇਕ ਦੂਜੇ ਨੂੰ ਪਹਿਲਾਂ ਤੋਂ ਹੀ ਜਾਣਦੇ ਸਨ ਤੇ ਸੀਐੱਮ ਦੇ ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਵੱਲੋਂ ਸੰਭਾਲੀਆਂ ਗਈਆਂ ਸਨ। ਦੋਵਾਂ ਦਾ ਵਿਆਹ ਸਾਦੇ ਢੰਗ ਨਾਲ ਚੰਡੀਗੜ੍ਹ ਵਿਖੇ ਹੋਇਆ ਸੀ।
ਇਹ ਵੀ ਪੜ੍ਹੋ : ਟਰੇਨ 'ਚ ਸਫਰ ਕਰਨ ਵਾਲੇ ਯਾਤਰੀ ਧਿਆਨ ਦੇਣ; 147 ਟਰੇਨਾਂ ਹੋਈਆਂ ਰੱਦ, ਸੂਚੀ ਜਾਰੀ
ਇਸ ਵਿਆਹ 'ਚ ਭਗਵੰਤ ਮਾਨ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਹੀ ਸ਼ਾਮਲ ਸਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦਾ ਵਿਆਹ ਹੋ ਚੁੱਕਿਆ ਸੀ ਤੇ ਉਨ੍ਹਾਂ ਦੇ ਦੋ ਬੱਚੇ ਹਨ, ਇਕ ਧੀ ਤੇ ਇਕ ਪੁੱਤਰ। ਭਗਵੰਤ ਮਾਨ ਦੇ ਬੱਚੇ ਵਿਦੇਸ਼ 'ਚ ਹੀ ਰਹਿੰਦੇ ਹਨ। ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ ਤੇ ਦੋਵੇਂ ਕੁਝ ਸਾਲ ਪਹਿਲਾਂ ਇਕ ਦੂਜੇ ਤੋਂ ਵੱਖ ਹੋ ਗਏ ਸਨ।
- PTC NEWS