CM Bhagwant mann Discharge : ਮੁੱਖ ਮੰਤਰੀ ਭਗੰਵਤ ਮਾਨ ਹੋਏ ਸਿਹਤਯਾਬ; ਪਲਸ ਰੇਟ ਦੇ ਘੱਟ ਹੋਣ ਦੇ ਕਾਰਨ ਹਸਪਤਾਲ ’ਚ ਸਨ ਭਰਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਫੋਰਟਿਸ ਮੋਹਾਲੀ ਤੋਂ ਛੁੱਟੀ ਮਿਲਣ ਤੋਂ ਬਾਅਦ, ਸੀਐਮ ਮਾਨ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਪਹੁੰਚੇ ਹਨ। ਮਾਨ ਨੂੰ ਬਿਮਾਰੀ ਕਾਰਨ ਛੇ ਦਿਨਾਂ ਲਈ ਫੋਰਟਿਸ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਤਿੰਨ ਦਿਨ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪਹੁੰਚੇ ਸਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਹਸਪਤਾਲ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ।
ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚਦੇ ਹੀ, ਸੀਐਮ ਮਾਨ ਨੇ ਹੜ੍ਹ ਰਾਹਤ ਕਾਰਜਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ। ਹੜ੍ਹ ਰਾਹਤ ਕਾਰਜਾਂ ਬਾਰੇ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਗਈ ਹੈ।
ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਮੌਜੂਦ ਰਹਿਣਗੇ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਦੇ ਡੀਸੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪਾਣੀ ਘਟਣ ਤੋਂ ਬਾਅਦ ਸਫਾਈ ਅਤੇ ਹੋਰ ਰਾਹਤ ਕਾਰਜਾਂ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Bikram Singh Majithia Case : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ, 10 ਦਿਨਾਂ ਦੇ ਅੰਦਰ ਜਵਾਬ ਦਾਖਲ ਕਰਨ ਦੇ ਹੁਕਮ
- PTC NEWS