ਤੇਲੰਗਾਨਾ ਪਹੁੰਚੇ CM ਭਗਵੰਤ ਮਾਨ, ਡੈਮ ਪ੍ਰਾਜੈਕਟ ਦਾ ਕੀਤਾ ਨਿਰੀਖਣ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਵਿਖੇ ਪਹੁੰਚ ਚੁੱਕੇ ਹਨ। ਸੀਐਮ ਮਾਨ ਕਈ ਡੈਮਾਂ ਦਾ ਮੁਆਇਨਾ ਕਰ ਰਹੇ ਹਨ। ਇਸ ਤੋਂ ਇਲਾਵਾ ਪਾਣੀ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ ਜਾਵੇਗੀ। ਮੁੱਖ ਮੰਤਰੀ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਤੇਲੰਗਾਨਾ ਮਾਡਲ ਬਾਰੇ ਜਾਣਕਾਰੀ ਦਿੱਤੀ ਸੀ।
ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ...ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ..
ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ 'ਚ ਛੋਟੇ-ਛੋਟੇ ਡੈਮ ਬਣਾਏ ਗਏ ਨੇ...ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ... pic.twitter.com/xY44C59zlF
— Bhagwant Mann (@BhagwantMann) February 16, 2023
ਇਸ ਸਬੰਧਿਤ ਸੀਐੱਮ ਭਗੰਵਤ ਮਾਨ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਮੈਂ ਪੰਜਾਬ ਦੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਹੈਦਰਾਬਾਦ ਪਹੁੰਚਿਆ ਹਾਂ। ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਤਕਨੀਕ ਦੀ ਜਾਣਕਾਰੀ ਲਵਾਂਗੇ। ਤੇਲੰਗਾਨਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ 'ਚ ਛੋਟੇ-ਛੋਟੇ ਡੈਮ ਬਣਾਏ ਗਏ ਹਨ। ਜਿਸ ਨਾਲ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ 2 ਮੀਟਰ ਤੱਕ ਉੱਤੇ ਆ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਵਾਲੀ ਥਾਂ ਹਾਈ ਸੈਂਸੀਟਿਵ ਜੋਨ ਐਲਾਨੀ
- PTC NEWS