CM Bhagwant Mann ਦੀ ਕਥਿਤ ਵੀਡੀਓ ਦਾ ਮਾਮਲਾ; ਤਲਵੰਡੀ ਸਾਬੋ ਦੇ ਪਿੰਡਾਂ ’ਚ ਲਗਾਏ ਗਏ ਪੋਸਟਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਰਜ ਕੀਤੇ ਜਾ ਰਹੇ ਹਨ।
ਇਸੇ ਦੇ ਚੱਲਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਅਤੇ ਜੱਜਲ ਦੇ ਗੁਰਦੁਆਰਾ ਸਾਹਿਬਾਨਾ ਵਿਖੇ ਪਿੰਡ ਵਾਸੀਆਂ ਨੂੰ ਮੁੱਖ ਮੰਤਰੀ ਦੀ ਇਸ ਵੀਡੀਓ ਤੋਂ ਜਾਣੂ ਕਰਾ ਕੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਸਬੰਧੀ ਪੋਸਟਰ ਲਗਾਏ ਗਏ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਦੇ ਹੋਏ ਮੁੱਖ ਮੰਤਰੀ ਨੂੰ ਮੂੰਹ ਨਾ ਲਾਉਣ ਦੀ ਅਪੀਲ ਵੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀਡੀਓ ਦੀ ਜਾਂਚ ਤੋਂ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੈਸਲਾ ਲਿਆ ਗਿਆ ਹੈ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵੀਡੀਓ ’ਤੇ ਮੁਆਫੀ ਮੰਗਣ ਦੀ ਥਾਂ ਸ੍ਰੀ ਅਕਾਲ ਤਖਤ ਸਾਹਿਬ ਨਾਲ ਟੱਕਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੀ ਨਹੀਂ ਸਗੋਂ ਬਾਹਰਲੇ ਰਾਜਾਂ ਵਿੱਚ ਵੀ ਸਿੱਖਾਂ ਨਾਲ ਲਗਾਤਾਰ ਧੱਕਾ ਹੋ ਰਿਹਾ ਹੈ।
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਏ ਗਏ ਹੁਕਮ ਨੂੰ ਲਾਗੂ ਕਰਾਉਣ ਲਈ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਪੋਸਟਰ ਲਗਾਏ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੋਸਟਰ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : 'ਭਗਵੰਤ ਮਾਨ, ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਹੈ', ਪੰਜਾਬ ਦੇ ਪਿੰਡਾਂ 'ਚ ਪੋਸਟਰਾਂ ਰਾਹੀਂ ਮੁੱਖ ਮੰਤਰੀ ਦਾ ਵਿਰੋਧ ਸ਼ੁਰੂ
- PTC NEWS