Sun, Jun 22, 2025
Whatsapp

Punjab Debt : ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਲਿਆ ਕਰਜ਼ਾ! ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ, ਪੜ੍ਹੋ ਪੂਰੀ ਖ਼ਬਰ

Punjab Debt News : ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਲਿਆ ਹੈ, ਜਿਸ ਨਾਲ ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ। ਜ਼ਿਕਰਯੋਗ ਹੈ ਕਿ ਸੀਐਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੁਣ ਤੱਕ ਲਗਭਗ 1 ਲੱਖ ਹਜ਼ਾਰ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।

Reported by:  PTC News Desk  Edited by:  KRISHAN KUMAR SHARMA -- June 09th 2025 11:29 AM -- Updated: June 09th 2025 11:57 AM
Punjab Debt : ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਲਿਆ ਕਰਜ਼ਾ! ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ, ਪੜ੍ਹੋ ਪੂਰੀ ਖ਼ਬਰ

Punjab Debt : ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਲਿਆ ਕਰਜ਼ਾ! ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ, ਪੜ੍ਹੋ ਪੂਰੀ ਖ਼ਬਰ

Punjab Debt News : ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਚੁੱਕੇ ਜਾ ਰਹੇ ਲਗਾਤਾਰ ਕਰਜ਼ੇ ਹੋਰ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਲਿਆ ਹੈ, ਜਿਸ ਨਾਲ ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ। ਜ਼ਿਕਰਯੋਗ ਹੈ ਕਿ ਸੀਐਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੁਣ ਤੱਕ ਲਗਭਗ 1 ਲੱਖ ਹਜ਼ਾਰ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਲੈਂਡ ਪੁਲਿੰਗ ਸਕੀਮ ਦੇ ਤਹਿਤ ਵਿਕਾਸ ਕੰਮਾਂ ਲਈ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਸੂਬੇ ਭਰ ਵਿੱਚ 24000 ਏਕੜ ਜ਼ਮੀਨ ਐਕਵਾਇਰ ਕੀਤੇ ਜਾਣ ਦੀ ਕਵਾਇਦ ਹੈ, ਜਿਸ ਦੇ ਖਰਚੇ ਪੂਰੇ ਕਰਨ ਲਈ ਇਹ ਕਰਜ਼ਾ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ।


ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ ਕਰਜ਼

ਸਰਕਾਰੀ ਦਸਤਾਵੇਜ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ 28 ਮਈ ਨੂੰ 21 ਸਾਲਾਂ ਲਈ ਭਾਵ 2046 ਤੱਕ ਲਈ ਲਿਆ ਗਿਆ ਹੈ। ਪੰਜਾਬ ਵੱਲੋਂ ਜਾਰੀ ਅਧਿਸੂਚਨਾ ਤਹਿਤ ਇਹ ਕਰਜ਼ਾ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਵਰਗੇ ਪੂੰਜੀਗਤ ਖਰਚਿਆਂ ਨੂੰ ਵਿੱਤ ਦੇਣ ਲਈ ਲਿਆ ਗਿਆ ਹੈ, ਜਿਸ ਲਈ ਕੇਂਦਰ ਸਰਕਾਰ ਤੋਂ (ਧਾਰਾ 293(3) ਦੇ ਤਹਿਤ) ਤਹਿਤ ਮਨਜੂਰੀ ਲਈ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ 1000 ਕਰੋੜ ਰੁਪਏ ਦਾ ਇਹ ਕਰਜ਼ਾ ਸਰਕਾਰੀ ਸਟਾਕ ਬਾਂਡ ਖੁੱਲ੍ਹੀ ਮਾਰਕੀਟ ਵਿੱਚ ਨੀਲਾਮੀ ਰਾਹੀਂ ਵੇਚ ਕੇ ਲਿਆ ਗਿਆ ਹੈ।

ਕੇਂਦਰ ਵੱਲੋਂ ਕਰਜ਼ਾ ਹੱਦ ਘਟਾਉਣ ਤੋਂ ਤੁਰੰਤ ਬਾਅਦ ਚੁੱਕਿਆ ਕਰਜ਼ਾ

ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਕੇਂਦਰ ਸਰਕਾਰ ਵੱਲੋਂ ਕਰਜ਼ਾ ਹੱਦ 'ਚ ਕੀਤੀ ਕਟੌਤੀ ਤੋਂ ਤੁਰੰਤ ਬਾਅਦ ਚੁੱਕਿਆ ਗਿਆ ਕਦਮ ਹੈ। ਦੱਸ ਦਈਏ ਕਿ 21 ਮਈ ਨੂੰ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ’ਚ ਚਲੰਤ ਮਾਲੀ ਸਾਲ ਦੇ ਪਹਿਲੇ 9 ਮਹੀਨਿਆਂ ਲਈ 21,905 ਕਰੋੜ ਰੁਪਏ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰਾਲੇ ਤਰਫ਼ੋਂ ਜੋ ਪੰਜਾਬ ਲਈ ਸਾਲ 2025-26 ਲਈ ਸਮੁੱਚੀ ਕਰਜ਼ਾ ਸੀਮਾ ਦਾ ਖ਼ਾਕਾ ਤਿਆਰ ਕੀਤਾ ਗਿਆ ਸੀ, ਉਸ ਅਨੁਸਾਰ ਪੰਜਾਬ, ਚਾਲੂ ਵਿੱਤੀ ਸਾਲ ਦੌਰਾਨ 51,176.40 ਕਰੋੜ ਰੁਪਏ ਦਾ ਕਰਜ਼ਾ ਚੁੱਕ ਸਕਦਾ ਹੈ। ਇਸ ਲਿਹਾਜ਼ ਨਾਲ 9 ਮਹੀਨਿਆਂ ਦੀ ਕਰਜ਼ਾ ਹੱਦ 38,382 ਕਰੋੜ ਰੁਪਏ ਬਣਦੀ ਹੈ ਪ੍ਰੰਤੂ ਕੇਂਦਰ ਨੇ ਪ੍ਰਵਾਨਗੀ ਸਿਰਫ਼ 21,905 ਕਰੋੜ ਦੀ ਦਿੱਤੀ ਸੀ, ਮਤਲਬ ਕਿ ਇਨ੍ਹਾਂ 9 ਮਹੀਨਿਆਂ ਲਈ ਕਰਜ਼ਾ ਹੱਦ ਵਿੱਚ 16,477 ਕਰੋੜ ਦੀ ਕਟੌਤੀ ਕਰ ਦਿੱਤੀ ਸੀ।

ਪੰਜਾਬ ਦੀ ਖੇਤੀ 'ਤੇ ਕਿੰਨਾ ਕਰਜ਼ਾ ? (Punjab Farmer Debt)

ਜਾਣਕਾਰੀ ਅਨੁਸਾਰ ਲੋਕ ਸਭਾ ਵੱਲੋਂ ਫਰਵਰੀ 'ਚ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਸਿਰ ਖੇਤੀ ਕਰਜ਼ਾ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਪੰਜਾਬ 'ਚ ਕਿਸਾਨੀ ਸੰਕਟ 'ਚ ਹੈ। 

ਪੰਜਾਬ ਦੀ ਖੇਤੀ 'ਤੇ ਕਰਜ਼ੇ ਅਨੁਸਾਰ, ਪ੍ਰਾਈਵੇਟ ਬੈਂਕਾਂ ਦਾ 85,460 ਹਜ਼ਾਰ ਕਰੋੜ ਰੁਪਏ ਕਰਜ਼ਾ, ਜਦਕਿ ਕੋਆਪ੍ਰੇਟਿਵ ਬੈਂਕਾਂ ਦਾ 10 ਹਜ਼ਾਰ ਕਰੋੜ ਅਤੇ ਖੇਤਰੀ ਪੇਂਡੂ ਬੈਂਕਾਂ ਦਾ 8 ਹਜ਼ਾਰ ਕਰੋੜ ਤੋਂ ਕਰਜ਼ਾ ਪਾਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਅਤੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (NABARD) ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਸਾਰੇ ਕਰਜ਼ੇ 31.03.2024 ਤੱਕ ਬਕਾਇਆ ਹਨ।

ਪੰਜਾਬ ਦੇ ਹਰ ਕਿਸਾਨ ਪਰਿਵਾਰ 'ਤੇ ਕਿੰਨਾ ਕਰਜ਼ਾ ?

ਇਸ ਸਾਲ ਮਾਰਚ ਮਹੀਨੇ ਕੇਂਦਰੀ ਖੇਤੀ ਰਾਜ ਮੰਤਰੀ ਰਾਮਨਾਥ ਠਾਕੁਰ ਵੱਲੋਂ ਸੰਸਦ ’ਚ ਦੇਸ਼ ਦੇ ਕਰਜ਼ਾਈ ਕਿਸਾਨਾਂ ਦਾ ਅੰਕੜਾ ਵੀ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਦਾ ਤੀਜਾ ਨੰਬਰ ਸੀ। ਵੱਖ ਵੱਖ ਸੂਬਿਆਂ 'ਤੇ ਆਧਾਰਤ ਇਸ ਸੂਚੀ ਦੇ ਅੰਕੜਿਆਂ ਤਹਿਤ ਪੰਜਾਬ ਵਿੱਚ ਹਰੇਕ ਕਿਸਾਨ ਪਰਿਵਾਰ ਦੇ ਸਿਰ ’ਤੇ 2.03 ਲੱਖ ਰੁਪਏ ਦਾ ਕਰਜਾ ਹੈ।

- PTC NEWS

Top News view more...

Latest News view more...

PTC NETWORK
PTC NETWORK