ਤਿਹਾੜ ਜੇਲ੍ਹ 'ਚ ਹੀ ਰਹਿਣਗੇ CM ਕੇਜਰੀਵਾਲ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਅਗਲੀ ਸੁਣਵਾਈ
CM Kejriwal: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ 'ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੰਗਲਵਾਰ ਯਾਨੀ 7 ਮਈ 2024 ਨੂੰ ਵੀ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। ਅਦਾਲਤ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਅੰਤ੍ਰਿਮ ਜ਼ਮਾਨਤ 'ਤੇ ਫੈਸਲਾ ਕਦੋਂ ਆਵੇਗਾ।
No interim bail for Delhi Chief Minister Arvind Kejriwal as of now in the Delhi Excise Policy case. Supreme Court likely to hear the case on Thursday or next week. pic.twitter.com/gEsfbwfJ6b
— ANI (@ANI) May 7, 2024
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਈਡੀ ਤੋਂ ਕਈ ਸਵਾਲ ਵੀ ਪੁੱਛੇ। ਜੱਜਾਂ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐਸਵੀ ਰਾਜੂ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਕੇਸ ਦੀਆਂ ਫਾਈਲਾਂ ਪੇਸ਼ ਕਰਨ ਲਈ ਵੀ ਕਿਹਾ।
- PTC NEWS