CM ਮਾਨ ਨੇ ਲੋਕਾਂ ਤੋਂ ਮੰਗੇ ਉਦਯੋਗਾਂ ਲਈ ਸੁਝਾਅ, ਜਾਰੀ ਕੀਤਾ ਵ੍ਹਟਸਐਪ ਨੰਬਰ ਤੇ ਈਮੇਲ ਆਈਡੀ
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਖੇਤਰ ਦੇ ਵਿਕਾਸ ਅਤੇ ਉਦਯੋਗਪਤੀਆਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ ਹਨ। ਉਨ੍ਹਾਂ ਨੇ ਇੱਕ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ ਹੈ ਜਿਸ 'ਤੇ ਉਦਯੋਗਪਤੀ ਅਤੇ ਹੋਰ ਲੋਕ ਪੰਜਾਬ ਸਰਕਾਰ ਨੂੰ ਆਪਣੇ ਸੁਝਾਅ ਦੇ ਸਕਦੇ ਹਨ।
ਲੋਕ ਆਪਣੇ ਸੁਝਾਅ ਮੁੱਖ ਮੰਤਰੀ ਮਾਨ ਵੱਲੋਂ ਜਾਰੀ ਵਟਸਐਪ ਨੰਬਰ (81948-91948) 'ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ ਈਮੇਲ ਆਈਡੀ punjabconsultation@gmail.com 'ਤੇ ਵੀ ਈ-ਮੇਲ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਰੋਬਾਰ ਵਧੇਗਾ, ਮਾਲੀਆ ਵੀ ਆਵੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਦਯੋਗਪਤੀਆਂ ਅਤੇ ਲੋਕਾਂ ਦੇ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਉਦਯੋਗਿਕ ਵਿਕਾਸ ਲਈ ਨੀਤੀ ਤਿਆਰ ਕਰੇਗੀ।
ਕਾਬਿਲੇਗੌਰ ਹੈ ਕਿ ਪਿਛਲੇ ਕੁਝ ਸਮਾਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਮਾੜੀ ਸਥਿਤੀ ਅਤੇ ਉਦਯੋਗ ਤੇ ਵਪਾਰ ਨੀਤੀ ਦੀ ਘਾਟ ਕਾਰਨ ਪੰਜਾਬ ਦੇ ਸਨਅਤਕਾਰ ਯੂ.ਪੀ. ਵੱਲ ਜਾਣ ਲਈ ਮਜਬੂਰ ਹੋਏ ਸਨ। ਜਿਸ ਕਾਰਨ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੁੂੰ ਘੇਰਿਆ ਵੀ ਗਿਆ ਸੀ।
ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਜ਼ਬਰਦਸਤ ਮੁੱਠਭੇੜ, ਜਾਣੋ ਕੀ ਸੀ ਪੂਰਾ ਮਾਮਲਾ
- PTC NEWS