Tue, Dec 23, 2025
Whatsapp

ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

Reported by:  PTC News Desk  Edited by:  Pardeep Singh -- January 04th 2023 06:12 PM
ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ CM ਮਾਨ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਬਠਿੰਡਾ: ਫਿਰੋਜ਼ਪੁਰ ਦੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਲਗਾਤਾਰ ਧਰਨਾ ਜਾਰੀ ਹੈ। ਸੰਘਰਸ਼ ਦੀ ਹਮਾਇਤ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਪੰਜਾਬ ਭਰ ਵਿਚ ਤਹਿਸੀਲ ਪੱਧਰੀ ਉਲੀਕੇ ਗਏ ਜਿਸ ਤਹਿਤ ਬਠਿੰਡਾ ਵਿਖੇ ਚਿਲਡਰਨ ਪਾਰਕ ਤੋ ਬੱਸ ਸਟੈਡ ਤੱਕ ਮਾਰਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸਨ ਕੀਤਾ ਗਿਆ।

 ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਲੋਕਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਨੀਤੀਆਂ ਲਾਗੂ ਕਰ ਰਹੀ ਹੈ।


ਉਨਾਂ ਦਾ ਕਹਿਣਾ ਹੈ ਕਿ ਸ਼ਰਾਬ ਫੈਕਟਰੀ ਨਾਲ ਧਰਤੀ ਹੇਠਲਾ ਪਾਣੀ ਗੰਧਲਾ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਫੈਕਟਰੀ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਸਰਕਾਰ ਪਾਸੋਂ ਮੰਗ ਕੀਤੀ ਗਈ ।

- PTC NEWS

Top News view more...

Latest News view more...

PTC NETWORK
PTC NETWORK