Thu, Sep 28, 2023
Whatsapp

ਪਟਵਾਰੀ, ਕਾਨੂੰਗੋ ਦੀ ਹੜਤਾਲ 'ਤੇ ਜਾਣ ਦੀ ਸੂਚਨਾ 'ਤੇ ਗੁੱਸੇ 'ਚ ਆਏ CM ਮਾਨ, ਕਿਹਾ...

Punjab news: ਪੰਜਾਬ ਦੇ ਕਾਨੂੰਗੋ, ਪਟਵਾਰੀਆਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਦੀ ਗੱਲ 'ਤੇ ਸੀਐਮ ਭਗਵੰਤ ਮਾਨ ਨਾਰਾਜ਼ ਹਨ।

Written by  Amritpal Singh -- August 30th 2023 01:55 PM -- Updated: August 30th 2023 02:35 PM
ਪਟਵਾਰੀ, ਕਾਨੂੰਗੋ ਦੀ ਹੜਤਾਲ 'ਤੇ ਜਾਣ ਦੀ ਸੂਚਨਾ 'ਤੇ ਗੁੱਸੇ 'ਚ ਆਏ CM ਮਾਨ, ਕਿਹਾ...

ਪਟਵਾਰੀ, ਕਾਨੂੰਗੋ ਦੀ ਹੜਤਾਲ 'ਤੇ ਜਾਣ ਦੀ ਸੂਚਨਾ 'ਤੇ ਗੁੱਸੇ 'ਚ ਆਏ CM ਮਾਨ, ਕਿਹਾ...

Punjab news: ਪੰਜਾਬ ਦੇ ਕਾਨੂੰਗੋ, ਪਟਵਾਰੀਆਂ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਦੀ ਗੱਲ 'ਤੇ ਸੀਐਮ ਭਗਵੰਤ ਮਾਨ ਨਾਰਾਜ਼ ਹਨ। ਉਨ੍ਹਾਂ ਇਸ ਬਾਰੇ ਚੇਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਨਿੱਜੀ ਮੰਗਾਂ ਜਾਂ ਰਿਸ਼ਵਤਖੋਰੀ ਦੇ ਕੇਸਾਂ ਵਿੱਚ ਉਲਝੇ ਲੋਕਾਂ ਨੂੰ ਹੜਤਾਲ ਲਈ ਕਲਮ ਨਹੀਂ ਛੱਡਣੀ ਚਾਹੀਦੀ।


ਮਾਨ ਨੇ ਟਵੀਟ ਕੀਤਾ ਤੇ ਕਿਹਾ 'ਜਾਣਕਾਰੀ ਮੁਤਾਬਕ  ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..'

ਮੁੱਖ ਮੰਤਰੀ ਦੇ ਬਿਆਨ ਦਾ ਨੋਟਿਸ ਲੈਂਦਿਆਂ ਯੂਨੀਅਨ ਦੇ ਅਧਿਕਾਰੀਆਂ ਦਾ ਕਹਿਣਾਂ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਦਮ 'ਤੇ ਹੀ ਸੱਤਾ ਵਿੱਚ ਆਈ ਹੈ। ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ। ਮੁਲਾਜ਼ਮਾਂ ਦੀਆਂ ਤਰੱਕੀਆਂ ਤੋਂ ਲੈ ਕੇ ਪੈਨਸ਼ਨ ਤੱਕ ਦੇ ਮਾਮਲੇ ਫਸੇ ਹੋਏ ਹਨ।

ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਕਲਮ-ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ’ਤੇ ਉਹ ਡਟੇ ਹੋਏ ਹਨ। ਮੁੱਖ ਮੰਤਰੀ ਦੀ ਚੇਤਾਵਨੀ ਖ਼ਿਲਾਫ਼ ਸਾਰੇ ਮੁਲਾਜ਼ਮਾਂ ਦੇ ਪਰਿਵਾਰ ਸੜਕਾਂ ’ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਕੋਈ ਵੀ ਨਜਾਇਜ਼ ਮੰਗ ਨਹੀਂ ਕਰ ਰਹੇ ਸਗੋਂ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਦੀ ਹੜਤਾਲ ਵਿਚ ਅਜੇ 10 ਦਿਨ ਤੋਂ ਵੱਧ ਸਮਾਂ ਬਾਕੀ ਹੈ। ਮੁੱਖ ਮੰਤਰੀ ਨੂੰ ਉਨ੍ਹਾਂ ਨੂੰ ਮੀਟਿੰਗ ਲਈ ਸੱਦਣਾ ਚਾਹੀਦਾ ਸੀ।

- PTC NEWS

adv-img

Top News view more...

Latest News view more...