Thu, Oct 8, 2026
Whatsapp

CM ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ : CBI ਛਾਪੇਮਾਰੀ 'ਤੇ LOP ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ ਨੂੰ ਘੇਰਿਆ

CM Mann OSD Raid : CBI ਦੀ ਮੁੱਖ ਮੰਤਰੀ ਕੈਂਪ ਦਫਤਰ 'ਚ ਰੇਡ 'ਤੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖੁਦ ਪਾਰਦਰਸ਼ੀ ਸ਼ਾਸਨ ਦੀਆਂ ਗੱਲਾਂ ਕਰਦੇ ਸਨ, ਪਰ ਹੁਣ ਜਦੋਂ ਜਾਂਚ ਦਾ ਸੇਕ ਉਨ੍ਹਾਂ ਦੇ ਆਪਣੇ ਦਫ਼ਤਰ ਤੱਕ ਪਹੁੰਚ ਗਈ ਹੈ ਤਾਂ ਉਹ ਜਵਾਬਦੇਹੀ ਤੋਂ ਬਚ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- October 08th 2026 11:37 AM -- Updated: October 08th 2026 11:57 AM
CM ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ : CBI ਛਾਪੇਮਾਰੀ 'ਤੇ LOP ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ ਨੂੰ ਘੇਰਿਆ

CM ਮਾਨ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ : CBI ਛਾਪੇਮਾਰੀ 'ਤੇ LOP ਪ੍ਰਤਾਪ ਬਾਜਵਾ ਨੇ 'ਆਪ' ਸਰਕਾਰ ਨੂੰ ਘੇਰਿਆ

CM Mann OSD Raid : ਸੀਬੀਆਈ ਛਾਪੇਮਾਰੀ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ (Partap Bajwa) ਦਾ 'ਆਪ' ਸਰਕਾਰ ਤੇ ਕੇਂਦਰ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦਾ ਇੱਕੋ-ਇੱਕ ਅਤੇ ਮਜ਼ਬੂਤ ਵਿਕਲਪ ਸਿਰਫ਼ ਕਾਂਗਰਸ (Congress) ਪਾਰਟੀ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਇਕਜੁੱਟਤਾ ਨਾਲ ਲੋਕਤੰਤਰ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਲਗਾਤਾਰ ਇਸ ਦੇਸ਼-ਵਿਆਪੀ ਮੁੱਦੇ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ... ਪੜ੍ਹਾਈ ਤੋਂ ਬਾਅਦ US 'ਚ ਰੁਕਣ ਵਾਲਿਆਂ ਖਿਲਾਫ਼ Trump ਸਰਕਾਰ ਲਿਆ ਰਹੀ ਨਵਾਂ ਨਿਯਮ, ਭਾਰਤੀਆਂ 'ਤੇ ਪਵੇਗੀ ਸਭ ਤੋਂ ਵੱਡੀ ਮਾਰ

ਜਵਾਬਦੇਹੀ ਤੋਂ ਬਚ ਰਹੇ ਹਨ ਭਗਵੰਤ ਮਾਨ ਤੇ ਕੇਜਰੀਵਾਲ

ਪੰਜਾਬ ਦੇ ਮੁੱਖ ਮੰਤਰੀ ਕੈਂਪ ਦਫ਼ਤਰ ਅਤੇ OSD ਨਾਲ ਜੁੜੇ ਟਿਕਾਣਿਆਂ 'ਤੇ ਹੋਈ ਹਾਲੀਆ ਸੀਬੀਆਈ ਛਾਪੇਮਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਖੁਦ ਪਾਰਦਰਸ਼ੀ ਸ਼ਾਸਨ ਦੀਆਂ ਗੱਲਾਂ ਕਰਦੇ ਸਨ, ਪਰ ਹੁਣ ਜਦੋਂ ਜਾਂਚ ਦਾ ਸੇਕ ਉਨ੍ਹਾਂ ਦੇ ਆਪਣੇ ਦਫ਼ਤਰ ਤੱਕ ਪਹੁੰਚ ਗਈ ਹੈ ਤਾਂ ਉਹ ਜਵਾਬਦੇਹੀ ਤੋਂ ਬਚ ਰਹੇ ਹਨ।

ਬਾਜਵਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਵਿੱਚ ਥੋੜ੍ਹੀ ਜਿਹੀ ਵੀ ਨੈਤਿਕਤਾ ਬਚੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੀਬੀਆਈ ਦੀ ਜਾਂਚ ਪੂਰੀ ਨਹੀਂ ਹੁੰਦੀ, ਉਦੋਂ ਤੱਕ ਮੁੱਖ ਮੰਤਰੀ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਬੇਕਸੂਰ ਸਾਬਤ ਹੋਣ ਤੋਂ ਬਾਅਦ ਹੀ ਵਾਪਸ ਅਹੁਦਾ ਸੰਭਾਲਣਾ ਚਾਹੀਦਾ ਹੈ।

ਆਮ ਆਦਮੀ ਪਾਰਟੀ ਵਿੱਚ ਅੰਦਰੂਨੀ ਅਸੰਤੋਸ਼ ਅਤੇ ਭ੍ਰਿਸ਼ਟਾਚਾਰ

ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅੰਦਰ ਚੱਲ ਰਹੇ ਅਸੰਤੋਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਹੁਣ ਰੋ ਰਹੇ ਹਨ ਅਤੇ ਆਪਣੀ ਹੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰ ਰਹੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਉਪਜਾਊ ਜ਼ਮੀਨਾਂ ਦੀ ਵਿਕਰੀ, ਸੀਐਲਯੂ (CLU), ਮਾਈਨਿੰਗ ਅਤੇ ਸ਼ਰਾਬ ਦੇ ਕਾਰੋਬਾਰ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਚੱਲ ਰਿਹਾ ਹੈ। ਬਾਜਵਾ ਨੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਨਤਾ ਹੁਣ ਇਸ ਸਰਕਾਰ ਦੀ ਸੱਚਾਈ ਸਮਝ ਚੁੱਕੀ ਹੈ ਅਤੇ ਸਹੀ ਸਮਾਂ ਆਉਣ 'ਤੇ ਇਸ ਦਾ ਕਰਾਰਾ ਜਵਾਬ ਦੇਵੇਗੀ।

ਇਹ ਵੀ ਪੜ੍ਹੋ...

Nana Patekar ਕਦੇ 35 ਰੁਪਏ ਮਹੀਨਾ ਤਨਖਾਹ ਲਈ ਜਾਂਦੇ 8 ਕਿਲੋਮੀਟਰ ਪੈਦਲ ! ਜਾਣੋ ਹੁਣ ਪਰਿਵਾਰ ਲਈ ਕਿੰਨੀ ਜਾਇਦਾਦ ਛੱਡ ਗਏ ਅਦਾਕਾਰ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK