CM Mann Warning Revenue Officers : ਹੜਤਾਲੀ ਤਹਿਸੀਲਦਾਰਾਂ ਨੂੰ ਸੀਐੱਮ ਭਗਵੰਤ ਮਾਨ ਦੀ ਚਿਤਾਵਨੀ , ਕਿਹਾ- ਛੁੱਟੀ ਤੋਂ ਬਾਅਦ...
ਪੰਜਾਬ ’ਚ ਅੱਜ ਵੀ ਪੰਜਾਬ ਦੇ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਹੜਤਾਲੀ ਤਹਿਸੀਲਦਾਰਾਂ ਨੂੰ ਚਿਤਾਵਨੀ ਦੇ ਦਿੱਤੀ ਹੈ।
ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ…
— Bhagwant Mann (@BhagwantMann) March 4, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।
ਦੂਜੇ ਪਾਸੇ ਰਾਜਪੁਰਾ ਤਹਿਸੀਲ ਕੰਪਲੈਕਸ ਵਿੱਚ ਸਨਾਟਾ ਛਾਇਆ ਹੋਇਆ ਹੈ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਤਹਿਸੀਲਦਾਰਾਂ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ ਕਿਉਂਕਿ ਪਹਿਲੀਆਂ ਸਰਕਾਰਾਂ ਨੇ ਲੋਕਾਂ ਨੂੰ ਹੈਰਾਨ ਕੀਤਾ ਹੈ ਅਤੇ ਹੁਣ ਵਾਲੀ ਸਰਕਾਰ ਵੀ ਪਰੇਸ਼ਾਨ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹਦੇ ਨਾਲੋਂ ਤਾਂ ਪਹਿਲੀਆਂ ਸਰਕਾਰਾਂ ਹੀ ਚੰਗੀਆਂ ਸਨ।
- PTC NEWS