Tue, Oct 13, 2026
Whatsapp

'ਆਪ' ਨੂੰ ਵੱਡਾ ਝਟਕਾ : CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ 'ਚ ਸ਼ਾਮਲ

ਮਨਜੀਤ ਸਿੰਘ ਸਿੱਧੂ ਨੇ ਫੜਿਆ ਕਾਂਗਰਸ ਦਾ ਪੱਲਾ

Reported by:  PTC News Desk  Edited by:  Jaswinder Kaur -- October 13th 2026 05:50 PM
'ਆਪ' ਨੂੰ ਵੱਡਾ ਝਟਕਾ : CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ 'ਚ ਸ਼ਾਮਲ

'ਆਪ' ਨੂੰ ਵੱਡਾ ਝਟਕਾ : CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ 'ਚ ਸ਼ਾਮਲ

AAP suffers big setback : ਪੰਜਾਬ ਦੀ ਸਿਆਸਤ 'ਚ ਅੱਜ ਉਸ ਸਮੇਂ ਨਵਾਂ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਮਨਜੀਤ ਸਿੰਘ ਸਿੱਧੂ ਨੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ 'ਚ ਕਾਂਗਰਸ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਣ ਵਾਲੇ ਮਨਜੀਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਇਹ ਵੀ ਪੜ੍ਹੋ : 

https://www.ptcnews.tv/news-in-punjabi/amritsar-police-ied-blast-near-army-station-terror-network-busted-3-accused-arrested-4430495

ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ “ਉਹ ਕੁਰਸੀ ਦੇ ਨਾਲ ਖੜ੍ਹੇ ਹਨ ਤੇ ਮੈਂ ਪੰਜਾਬ ਦੇ ਨਾਲ ਖੜ੍ਹਾ ਹਾਂ। ਇਸ ਲਈ ਸਾਡੇ ਰਸਤੇ ਵੱਖ-ਵੱਖ ਹਨ।”

ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਗੱਲਬਾਤ ਕਰਦਿਆਂ ਮਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਲੈ ਕੇ ਜੋ ਸੁਪਨੇ ਦੇਖੇ ਸਨ, ਉਹ ਪੂਰੇ ਨਹੀਂ ਹੋਏ। ਉਹ ਚੰਗੇ ਸਮੇਂ ਅਤੇ ਸਹੀ ਮੌਕੇ ਦੀ ਉਡੀਕ ਕਰ ਰਹੇ ਸਨ। ਹੁਣ ਉਨ੍ਹਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨਾਲ ਜੁੜ ਕੇ ਪੰਜਾਬ ਲਈ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਪਨੇ ਕਦੇ ਮਰਦੇ ਨਹੀਂ ਹਨ ਅਤੇ ਪੰਜਾਬ ਨੂੰ ਬਿਹਤਰ ਬਣਾਉਣ ਦੀ ਉਮੀਦ ਨਾਲ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਮਾਜਿਕ ਨਿਆਂ ਨੂੰ ਸਮਝਣ ਦੇ ਮਾਮਲੇ 'ਚ ਰਾਹੁਲ ਗਾਂਧੀ ਦੀ ਸੋਚ ਅਤੇ ਸਮਝ ਵੱਖਰੀ ਹੈ। ਬੀਤੇ ਦਿਨ ਪੂਰੇ ਦੇਸ਼ ਨੇ ਇਸ ਨੂੰ ਦੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਜਾਗ ਗਈ ਹੈ ਤੇ ਹੁਣ ਉਨ੍ਹਾਂ ਕਾਂਗਰਸ ਸੰਗਠਨ ਨਾਲ ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।

ਦੱਸ ਦੇਈਏ ਕਿ ਮਨਜੀਤ ਸਿੰਘ ਸਿੱਧੂ ਪੁਰਾਣੇ ਪੱਤਰਕਾਰ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਚਪਨ ਦੇ ਦੋਸਤ ਰਹੇ ਹਨ। ਦੋਵੇਂ ਕਾਲਜ ਦੇ ਦਿਨਾਂ ’ਚ ਇਕੱਠੇ ਰਹੇ ਹਨ। ਮਨਜੀਤ ਸਿੱਧੂ ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਭਗਵੰਤ ਮਾਨ ਨਾਲ ਆਮ ਆਦਮੀ ਪਾਰਟੀ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਮਨਜੀਤ ਸਿੱਧੂ ਨੇ  ਮੀਡੀਆ ਪ੍ਰਬੰਧਨ ਦੀ ਜ਼ਿੰਮੇਵਾਰੀ ਨਿਭਾਈ ਸੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK