India Hockey Match : CM ਮਾਨ ਦਾ ਜਾਪਾਨ ਜਾ ਕੇ ਹਾਕੀ ਦਾ ਫਾਈਨਲ ਮੈਚ ਵੇਖਣਾ ਹੋਇਆ ਰੱਦ, ਜਾਣੋ ਕੀ ਰਿਹਾ ਕਾਰਨ ?
Asian Games 2026 : ਮੁੱਖ ਮੰਤਰੀ ਭਗਵੰਤ ਮਾਨ (CM Mann) ਦਾ ਜਾਪਾਨ ਜਾ ਕੇ ਹਾਕੀ ਦੇ ਮੁਕਾਬਲੇ ਦਾ ਫਾਈਨਲ ਮੈਚ ਦੇਖਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਹਾਕੀ ਮੈਚ ਨਾ ਦੇਖਣ ਜਾਣ ਦੀ ਮਨਜੂਰੀ ਨਹੀਂ ਦਿੱਤੀ ਹੈ।
ਕੇਂਦਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ
ਸੂਤਰਾਂ ਮੁਤਾਬਕ, ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਕਿ ਕਿਸੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਚੁਣੌਤੀਪੂਰਨ ਹੋ ਸਕਦਾ ਹੈ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਨ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਮਨਜ਼ੂਰੀ ਨਾ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਭਗਵੰਤ ਮਾਨ ਨੂੰ ਏਸ਼ਿਆਈ ਹਾਕੀ ਫੈਡਰੇਸ਼ਨ ਵੱਲੋਂ ਏਚੀ-ਨਾਗੋਯਾ ਏਸ਼ਿਆਈ ਖੇਡਾਂ ਵਿੱਚ ਹਾਕੀ ਮੁਕਾਬਲਿਆਂ ਦੇ ਆਖਰੀ ਪੜਾਅ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਤਹਿਤ ਉਹ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣ ਵਾਲੇ ਸੈਮੀਫਾਈਨਲ ਅਤੇ 2 ਤੇ 3 ਅਕਤੂਬਰ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਦੇਖਣ ਵਾਲੇ ਸਨ।
ਮੁੱਖ ਮੰਤਰੀ ਨੇ ਬੁੱਧਵਾਰ ਨੂੰ ਜਾਪਾਨ ਲਈ ਹੋਣਾ ਸੀ ਰਵਾਨਾ
ਇਹ ਦੌਰਾ ਪੰਜਾਬ ਵੱਲੋਂ ਜਲੰਧਰ ਅਤੇ ਮੁਹਾਲੀ ਵਿੱਚ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਨਾਲ ਵੀ ਜੁੜਿਆ ਹੋਇਆ ਸੀ। ਏਸ਼ੀਅਨ ਹਾਕੀ ਫੈਡਰੇਸ਼ਨ ਮੁਤਾਬਕ, ਪੰਜਾਬ ਦੇ ਵਫ਼ਦ ਲਈ ਏਸ਼ਿਆਈ ਖੇਡਾਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਹਿਮ ਹੋ ਸਕਦਾ ਸੀ, ਜਿਸ ਨਾਲ ਪੰਜਾਬ ਵਿੱਚ ਹੋਣ ਵਾਲੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਵਿੱਚ ਮਦਦ ਮਿਲ ਸਕਦੀ ਸੀ।
ਇਹ ਵੀ ਪੜ੍ਹੋ...
- PTC NEWS