ਅੰਮ੍ਰਿਤਸਰ : ਨਵੇਂ ਸਾਲ ਦੇ ਮੌਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਮੇਡੀਅਨ ਕਲਾਕਾਰ ਕਪਿਲ ਸ਼ਰਮਾ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਕਪਿਲ ਸ਼ਰਮਾ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਪਹਿਲੀ ਵਾਰ ਮੱਥਾ ਟਿਕਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਕਪਿਸ ਸ਼ਰਮਾ ਦਾ ਕਹਿਣਾ ਹੈ ਕਿ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਾਂ ਅਤੇ ਵਿਸ਼ਵ ਵਿੱਚ ਅਮਨ ਸ਼ਾਂਤੀ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨ ੇ ਕਿਹਾ ਹੈ ਕਿ ਰੱਬ ਦੀ ਕਿਰਪਾ ਨਾਲ ਇਸ ਸਾਲ ਨਵੀਂ ਫਿਲਮ ਵੀ ਆਵੇਗੀ।ਉਥੇ ਹੀ ਪੰਜਾਬੀ ਗਾਇਕ ਜਸਬੀਰ ਜੱਸੀ ਵੀ ਨਵੇਂ ਸਾਲ ਵਿੱਚ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਇਸ ਮੌਕੇ ਜਸਬੀਰ ਜੱਸੀ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।ਜਸਬੀਰ ਜੱਸੀ ਦਾ ਕਹਿਣਾ ਹੈ ਕਿ ਵਾਹਿਗੁਰੂ ਦੀ ਕਿਰਪਾ ਨਾਲ ਵਿਸ਼ਵ ਵਿੱਚ ਸ਼ਾਤੀ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ।